ਮੇਅਰ ਵਲੋਂ ਸਨਅਤੀ ਇਲਾਕਿਆਂ ਤੋਂ ਇਲਾਵਾ ਸੜਕਾਂ, ਪਾਰਕਾਂ, ਲਾਈਟਾਂ ਅਤੇ ਸੀਵਰੇਜ ਸਮੱਸਿਆਵਾਂ ਦੇ ਹੱਲ ’ਤੇ ਜ਼ੋਰ
ਜਲੰਧਰ, 27 ਨਵੰਬਰ (ਸ਼ਿਵ)-ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੇਅਰ ਵਨੀਤ ਧੀਰ ਵਲੋਂ ਆਪਣੀ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਵਨੀਤ ਧੀਰ ਲਗਾਤਾਰ ਲੋਕਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਮ
ਮੇਅਰ ਵਨੀਤ ਧੀਰ
28-11-2026
ਜਲੰਧਰ, 27 ਨਵੰਬਰ (ਸ਼ਿਵ)-ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੇਅਰ ਵਨੀਤ ਧੀਰ ਵਲੋਂ ਆਪਣੀ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਵਨੀਤ ਧੀਰ ਲਗਾਤਾਰ ਲੋਕਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਫੋਕਲ ਪੁਆਇੰਟ, ਗਦਈਪੁਰ ਇੰਡਸਟਰੀਅਲ ਐਸੋਸੀਏਸ਼ਨ ਅਤੇ ਖੇਡ ਉਦਯੋਗ ਨਾਲ ਜੁੜੇ ਕਾਰੋਬਾਰੀਆਂ ਨਾਲ ਵੀ ਉਹ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਹਲਕੇ ਵਿਚ ਨਵੀਆਂ ਸੜਕਾਂ ਬਣਾਉਣ, ਪਾਰਕਾਂ ਦੇ ਸੁੰਦਰੀਕਰਨ, ਚੌਕਾਂ ਅਤੇ ਪਾਰਕਾਂ ਵਿਚ ਹਾਈਮਾਸਟ ਲਾਈਟਾਂ ਲਗਾਉਣ ਅਤੇ ਸਟਰੀਟ ਲਾਈਟਾਂ ਦੀ ਵਿਵਸਥਾ ਸੁਧਾਰਨ ਦੇ ਕੰਮ ਕੀਤੇ ਜਾ ਰਹੇ ਹਨ। ਸੀਵਰੇਜ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਲਾਈਨਾਂ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ। ਵਨੀਤ ਧੀਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਰ ਵਾਰਡ ਤੱਕ ਵਿਕਾਸ ਪਹੁੰਚਾਉਣਾ ਅਤੇ ਲੋਕਾਂ ਦੀਆਂ ਪੁਰਾਣੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਜਲੰਧਰ ਨਾਰਥ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਹਲਕਾ ਬਣਾਉਣ ਲਈ ਯਤਨ ਜਾਰੀ ਰਹਿਣਗੇ।