ਨੌਜਵਾਨਾਂ ਨੂੰ ਲੀਡਰਸ਼ਿਪ ’ਚ ਹਿੱਸੇਦਾਰੀ ਦੇਵੇ ਕਾਂਗਰਸ ਹਾਈਕਮਾਨ-ਰਾਹੁਲ ਗੰਭੀਰ
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਯੂਥ ਕਾਂਗਰਸ ਪ੍ਰਧਾਨ ਰਾਹੁਲ ਗੰਭੀਰ ਦੀ ਪ੍ਰਧਾਨਗੀ ਹੇਠ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਰਾਹੁਲ ਗੰਭੀਰ ਨੇ ਕਾਂਗਰਸ ਹਾਈਕਮਾਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਨੌਜਵਾਨ ਆਗੂ ਦੀਪਕ ਖੋਸਲਾ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਯੂਥ ਕੋਟੇ ਤਹਿਤ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ।
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਯੂਥ ਕਾਂਗਰਸ ਪ੍ਰਧਾਨ ਰਾਹੁਲ ਗੰਭੀਰ ਦੀ ਪ੍ਰਧਾਨਗੀ ਹੇਠ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਰਾਹੁਲ ਗੰਭੀਰ ਨੇ ਕਾਂਗਰਸ ਹਾਈਕਮਾਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਨੌਜਵਾਨ ਆਗੂ ਦੀਪਕ ਖੋਸਲਾ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਯੂਥ ਕੋਟੇ ਤਹਿਤ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ। ਰਾਹੁਲ ਗੰਭੀਰ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਕਾਂਗਰਸ ਪਾਰਟੀ ਨੌਜਵਾਨਾਂ ਨੂੰ ਸਿਰਫ਼ ਜਥੇਬੰਦਕ ਪੱਧਰ ਤੱਕ ਹੀ ਸੀਮਤ ਨਾ ਰੱਖੇ, ਸਗੋਂ ਉਨ੍ਹਾਂ ਨੂੰ ਚੋਣ ਸਿਆਸਤ ਵਿਚ ਵੀ ਬਣਦੀ ਨੁਮਾਇੰਦਗੀ ਦਿੱਤੀ ਜਾਵੇ। ਨੌਜਵਾਨ ਸ਼ਕਤੀ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਅਗਵਾਈ ਦਾ ਮੌਕਾ ਦੇ ਕੇ ਹੀ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੀਪਕ ਖੋਸਲਾ ਲੰਬੇ ਸਮੇਂ ਤੋਂ ਕਾਂਗਰਸ ਜਥੇਬੰਦੀ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਾਂਗਰਸ ਦੀ ਕੌਮੀ ਲੀਡਰਸ਼ਿਪ ਅਤੇ ਪੰਜਾਬ ਕਾਂਗਰਸ ਹਾਈਕਮਾਨ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ‘ਨੌਜਵਾਨਾਂ ਨੂੰ ਮੌਕਾ, ਨੌਜਵਾਨਾਂ ਨੂੰ ਅਗਵਾਈ’ ਦੀ ਸੋਚ ਨੂੰ ਅਮਲੀ ਰੂਪ ਦਿੰਦਿਆਂ ਦੀਪਕ ਖੋਸਲਾ ਨੂੰ ਜਲੰਧਰ ਸੈਂਟਰਲ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਹਾਈਕਮਾਨ ਨੌਜਵਾਨਾਂ ਦੀਆਂ ਭਾਵਨਾਵਾਂ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਵਰਕਰਾਂ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਦੀਪਕ ਖੋਸਲਾ ਦੇ ਨਾਂਅ ‘ਤੇ ਹਾਂ-ਪੱਖੀ ਫ਼ੈਸਲਾ ਲਵੇਗੀ।