28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੰਮਾ ਪਿੰਡ ਵਿਖੇ ਭਾਜਪਾ ਆਗੂ ਰੰਧਾਵਾ ਦੇ ਨਿਵਾਸ ਸਥਾਨ ’ਤੇ ਕੇ.ਡੀ. ਭੰਡਾਰੀ ਵਲੋਂ ਵਰਕਰਾਂ ਨਾਲ ਬੈਠਕ

ਚੁਗਿੱਟੀ/ ਜੰਡੂਸਿੰਘਾ, 28 ਨਵੰਬਰ (ਨਰਿੰਦਰ ਲਾਗੂ) ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਹੋਣ ਤੇ ਪਾਰਟੀ ਵਰਕਰਾਂ ਵੱਲੋਂ ਲੰਮਾ ਪਿੰਡ ਵਿਖੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ।

Ad Position 21
No active advertisement
ਅਜੀਤ ਡੈਸਕ 29-11-2026
ਚੁਗਿੱਟੀ/ ਜੰਡੂਸਿੰਘਾ, 28 ਨਵੰਬਰ (ਨਰਿੰਦਰ ਲਾਗੂ) ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਹੋਣ ਤੇ ਪਾਰਟੀ ਵਰਕਰਾਂ ਵੱਲੋਂ ਲੰਮਾ ਪਿੰਡ ਵਿਖੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਇਸ ਖੁਸ਼ੀ ਦੇ ਮੌਕੇ ‘ਤੇ ਵਰਕਰਾਂ ਨੂੰ ਹੋਰ ਹੱਲਾਸ਼ੇਰੀ ਦੇਣ ਲਈ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ.ਡੀ. ਭੰਡਾਰੀ ਸਰਗਰਮ ਨੌਜਵਾਨ ਭਾਜਪਾ ਆਗੂ ਕਿਰਨਦੀਪ ਸਿੰਘ ਰੰਧਾਵਾ ਦੇ ਲੰਮਾ ਪਿੰਡ ‘ਚ ਸਥਿਤ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਗਠਜੋੜ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਕਦਮ ਦੱਸਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੰਡਲ ਦੇ ਜਨਰਲ ਸਕੱਤਰ ਕਿਰਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਚਲਾ ਰਹੀ ਮੋਦੀ ਸਰਕਾਰ ਦੀ ਅਗਵਾਈ ਵਿੱਚ ਪੰਜਾਬ ਵਿੱਚ ਵੀ ਤਰੱਕੀ ਤਾਂ ਹੀ ਸੰਭਵ ਹੋ ਸਕੇਗੀ ਜੇਕਰ ਇੱਥੇ ਵੀ ਭਾਜਪਾ ਦੀ ਸਰਕਾਰ ਬਣੇਗੀ। ਇਸ ਕਰਕੇ ਆਓ, ਇਸ ਵਾਰ ਅਕਾਲੀ-ਭਾਜਪਾ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਈਏ। ਇਸ ਮੌਕੇ ਮੰਡਲ ਸੰਤੋਖਪੁਰਾ ਦੇ ਪ੍ਰਧਾਨ ਡਾ. ਪਵਨ ਵਸ਼ਿਸ਼ਟ, ਸੀਨੀਅਰ ਵਾਈਸ ਪ੍ਰਧਾਨ ਹੈਪੀ ਸ਼ਰਮਾ, ਭਾਜਪਾ ਆਗੂ ਸਤਵੰਤ ਸਿੰਘ ਬਾਂਤ, ਲਖਵਿੰਦਰ ਸਿੰਘ, ਰਜਿੰਦਰ ਸਿੰਘ ਬਿੰਨੀ, ਜਤਿੰਦਰ ਸਿੰਘ ਕਾਲਾ, ਕੌਂਸਲਰ ਰਵੀ ਕੁਮਾਰ, ਰਮੇਸ਼ ਕਨੌਜੀਆ, ਵਿਜੇ ਪ੍ਰਭਾਕਰ, ਰਾਕੇਸ਼, ਗੁਰਪ੍ਰੀਤ ਸਿੰਘ ਰਿੰਕੂ, ਸੁਨੀਲ ਵਿਗ, ਮਨਜੀਤ ਸਿੰਘ ਮਨੀ, ਜਗਦੀਪ ਸਿੰਘ, ਮਹਿੰਦਰਪਾਲ ਮਿੰਦੀ, ਭਾਨੂ ਸ਼ਰਮਾ, ਚੇਤਨ ਸ਼ਰਮਾ ਅਤੇ ਹਰਜਿੰਦਰ ਸਿੰਘ ਆਈ.ਟੀ. ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਲਿਟਲ ਬਲੌਸਮਜ਼ ਸਕੂਲ ਦਾ ਸਾਲਾਨਾ ਸਮਾਗਮ ਮਨਾਇਆ
Ad Position 24