ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਜਮਸ਼ੇਰ ਖਾਸ, 28 ਨਵੰਬਰ (ਹਰਵਿੰਦਰ ਕੁਮਾਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਪਿੰਡ ਦਿਵਾਲੀ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ ’ ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਜਮਸ਼ੇਰ ਖਾਸ, 28 ਨਵੰਬਰ (ਹਰਵਿੰਦਰ ਕੁਮਾਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਪਿੰਡ ਦਿਵਾਲੀ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ ’ ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਚ ਸ਼ਾਮਿਲ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾਲੂਆਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਨਾਲ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਕਮੇਟੀ ਮੈਂਬਰ ਨਗਰ ਕੀਰਤਨ ਦੀ ਬੜੇ ਸੁਚੱਜੇ ਢੰਗ ਨਾਲ ਦੇਖਰੇਖ ਕਰ ਰਹੇ ਸਨ। ਇਸ ਮੌਕੇ ਭਾਈ ਮਰਦਾਨਾ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀਆਂ ਦੇ ਜਥੇ ਵੱਲੋਂ ਨਗਰ ਕੀਰਤਨ ਚ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ । ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦੇ ਨੰਬਰਦਾਰ ਅਮਰੀਕ ਸਿੰਘ ਦਿਵਾਲੀ ਨੇ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਨਾ ਪੁੰਨ ਦਾ ਉੱਤਮ ਕਾਰਜ ਹੈ। ਇਸ ਮੌਕੇ ਸਰਪੰਚ ਸੰਦੀਪ ਕੁਮਾਰ, ਭਾਈ ਨਰਿੰਦਰ ਸਿੰਘ, ਲਖਵਿੰਦਰ ਸਿੰਘ, ਹੈਡ ਗ੍ਰੰਥੀ ਤਰਲੋਚਨ ਸਿੰਘ ,ਹਰਮਨ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ ਮੰਗਾ ਆਦਿ ਹੋਰ ਸੰਗਤਾਂ ਹਾਜ਼ਰ ਸਨ।