28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਈ. ਟੀ. ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਵਲੋਂ ਨੰਗਲ ਵਿਖੇ ਰੋਸ ਪ੍ਰਦਰਸ਼ਨ ਤੇ ਧਰਨਾ 5 ਨੂੰ-ਇੰਸ: ਸਵਰਨ ਸਿੰਘ ਲੋਹੀਆਂ

ਲੋਹੀਆਂ ਖਾਸ, 28 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਆਲ ਪੰਜਾਬ ਡੀ. ਐਸ.

Ad Position 21
No active advertisement
ਅਜੀਤ ਡੈਸਕ 29-11-2026
ਲੋਹੀਆਂ ਖਾਸ, 28 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਆਲ ਪੰਜਾਬ ਡੀ. ਐਸ. ਟੀ. ਸੀ. ਟੀ. ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਉਨ੍ਹਾਂ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਡੀ. ਐੱਸ. ਟੀ. ਤੇ ਸੀ. ਟੀ. ਐੱਸ. ਸਕੀਮਾਂ ਅਧੀਨ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ (ਠੇਕਾ ਆਧਾਰਿਤ) ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰਦਿਆਂ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਅਤੇ ਧਰਨੇ ਦਾ ਐਲਾਨ ਕਰ ਦਿੱਤਾ| ਇਸ ਸੰਬੰਧੀ ਇੰਸਟ੍ਰਕਟਰ ਸਵਰਨ ਸਿੰਘ ਲੋਹੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਲਗਪਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ, ਜਿਸ ਵਾਸਤੇ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਹੱਲ ਨਹੀਂ ਹੋਇਆ। ਜਿਸ ਕਾਰਨ ਇੰਸਟ੍ਰਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਮੇਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਵਰਨ ਸਿੰਘ, ਮਨਜਿੰਦਰ ਸਿੰਘ ਅਮਨਦੀਪ ਸਿੰਘ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਹਰਜੀਤ ਸਿੰਘ, ਸ਼ਮਸ਼ੇਰ ਸਿੰਘ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਕਰਨੈਲ ਸਿੰਘ ਬਿਲਗਾ ਓ. ਬੀ. ਸੀ. ਵਿੰਗ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ਵਿਚ ਸਹੋਦਿਆ ਅੰਤਰ-ਸਕੂਲ ਹਿੰਦੀ ਵਾਦ- ਵਿਵਾਦ ਮੁਕਾਬਲੇ
Ad Position 24