ਕਰਨੈਲ ਸਿੰਘ ਬਿਲਗਾ ਓ. ਬੀ. ਸੀ. ਵਿੰਗ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ
ਬਿਲਗਾ, 28 ਨਵੰਬਰ (ਤਜਿੰਦਰ ਕੁਮਾਰ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕਰਨ ਤੇ ਪੱਛੜੀਆਂ ਸ਼੍ਰੇਣੀਆਂ (ਓ. ਬੀ.
ਬਿਲਗਾ, 28 ਨਵੰਬਰ (ਤਜਿੰਦਰ ਕੁਮਾਰ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕਰਨ ਤੇ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਨੂੰ ਬਣਦੀ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਪਾਰਟੀ ਵਲੋਂ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਿਲਗਾ ਦੇ ਸੀਨੀਅਰ ਕਾਂਗਰਸੀ ਆਗੂ ਕਰਨੈਲ ਸਿੰਘ ਬਿਲਗਾ ਨੂੰ ਕਾਂਗਰਸ ਦੇ ਓ. ਬੀ. ਸੀ. ਵਿਭਾਗ (ਪੱਛੜੀਆਂ ਸ਼੍ਰੇਣੀਆਂ) ਦਾ ਜ਼ਿਲ੍ਹਾ ਜਲੰਧਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪ੍ਰਗਟ ਸਿੰਘ, ਓ. ਬੀ. ਸੀ. ਵਿਭਾਗ ਪੰਜਾਬ ਦੇ ਚੇਅਰਮੈਨ ਅੰਗਦ ਸਿੰਘ ਸੈਣੀ ਤੇ ਓ. ਬੀ. ਸੀ. ਜ਼ਿਲ੍ਹਾ ਜਲੰਧਰ ਦੇ ਚੇਅਰਮੈਨ ਮਨੋਜ ਧਨਵਾਲ ਵਲੋਂ ਕਰਨੈਲ ਸਿੰਘ ਬਿਲਗਾ ਨੂੰ ਨਿਯੁਕਤੀ ਪੱਤਰ ਸੌਂਪਿਆ। ਆਪਣੀ ਇਸ ਨਿਯੁਕਤੀ ‘ਤੇ ਪਾਰਟੀ ਹਾਈਕਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਰਨੈਲ ਸਿੰਘ ਬਿਲਗਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਗੋਪੀ ਚੰਦ, ਬਲਵੀਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।