28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਇਕੋ ਰਾਤ ਵਿਚ ਪੰਜ ਟਰਾਂਸਫਾਰਮਰਾਂ ਦਾ ਸਾਮਾਨ ਤੇ ਦੋ ਮੋਟਰਾਂ ਚੋਰੀ

ਬਿਲਗਾ, 28 ਨਵੰਬਰ (ਤਜਿੰਦਰ ਕੁਮਾਰ)-ਨਜ਼ਦੀਕੀ ਪਿੰਡ ਮੌ ਸਾਹਿਬ ਵਿਖੇ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਪਿੰਡ ਵਾਸੀਆਂ ਤੇ ਖ਼ਾਸ ਕਰਕੇ ਕਿਸਾਨ ਵਰਗ ਵਿਚ ਭਾਰੀ ਸਹਿਮ ਅਤੇ ਰੋਸ ਪਾਇਆ ਜਾ ਰਿਹਾ ਹੈ। ਬੀਤੀ ਰਾਤ ਬੇਖ਼ੌਫ਼ ਚੋਰਾਂ ਵਲੋਂ ਇਕੋ ਰਾਤ ਵਿਚ ਖੇਤਾਂ ਵਿਚ ਲੱਗੇ ਪੰਜ ਟਰਾਂਸਫਾਰਮਰਾਂ ਦਾ ਸਾਮਾਨ ਅਤੇ ਦੋ ਟਿਊਬਵੈੱਲ ਮੋਟਰਾਂ ਚੋਰੀ ਕਰਕੇ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਬਿਲਗਾ, 28 ਨਵੰਬਰ (ਤਜਿੰਦਰ ਕੁਮਾਰ)-ਨਜ਼ਦੀਕੀ ਪਿੰਡ ਮੌ ਸਾਹਿਬ ਵਿਖੇ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਪਿੰਡ ਵਾਸੀਆਂ ਤੇ ਖ਼ਾਸ ਕਰਕੇ ਕਿਸਾਨ ਵਰਗ ਵਿਚ ਭਾਰੀ ਸਹਿਮ ਅਤੇ ਰੋਸ ਪਾਇਆ ਜਾ ਰਿਹਾ ਹੈ। ਬੀਤੀ ਰਾਤ ਬੇਖ਼ੌਫ਼ ਚੋਰਾਂ ਵਲੋਂ ਇਕੋ ਰਾਤ ਵਿਚ ਖੇਤਾਂ ਵਿਚ ਲੱਗੇ ਪੰਜ ਟਰਾਂਸਫਾਰਮਰਾਂ ਦਾ ਸਾਮਾਨ ਅਤੇ ਦੋ ਟਿਊਬਵੈੱਲ ਮੋਟਰਾਂ ਚੋਰੀ ਕਰਕੇ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਗਿਆ। ਪੀੜਤ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰਾਂ ਨੇ ਕੁਲਵਿੰਦਰ ਸਿੰਘ (ਬਾਬਾ), ਗੁਰਮੇਜ ਸਿੰਘ, ਸਤਿੰਦਰ ਸਿੰਘ, ਸੁਰਜੀਤ ਸਿੰਘ, ਗੁਰਮੁਖ ਸਿੰਘ, ਧੰਨਾ ਸਿੰਘ, ਸਰਪੰਚ ਉਮਰਜੀਤ ਸਿੰਘ, ਬਲਦੀਸ਼ ਸਿੰਘ, ਸੁਖਦੇਵ ਸਿੰਘ ਤੇ ਮੋਹਣ ਸਿੰਘ ਦੇ ਖੇਤਾਂ ਵਿੱਚ ਲੱਗੇ ਪੰਜ ਟਰਾਂਸਫਾਰਮਰਾਂ ਦਾ ਕੀਮਤੀ ਸਾਮਾਨ (ਤਾਂਬਾ ਤੇ ਤੇਲ ਆਦਿ) ਅਤੇ ਦੋ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਘਟਨਾ ਸੰਬੰਧੀ ਪੀੜਤ ਕਿਸਾਨਾਂ ਵਲੋਂ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ‘ਤੇ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਇਸ ਮੌਕੇ ਸਰਪੰਚ ਉਮਰਜੀਤ ਸਿੰਘ, ਪੀੜਤ ਕਿਸਾਨਾਂ ਤੇ ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਪਰ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਚੋਰਾਂ ਦੇ ਹੌਸਲੇ ਦਿਨ-ਬ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ 112 ‘ਤੇ ਦਿੱਤੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਚੋਰ ਗਿਰੋਹ ਨੂੰ ਜਲਦ ਕਾਬੂ ਕੀਤਾ ਜਾਵੇ ਤੇ ਇਲਾਕੇ ਵਿਚ ਰਾਤ ਸਮੇਂ ਪੁਲਿਸ ਗਸ਼ਤ ਤੇਜ਼ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਕਾਮਰੇਡ ਜੀਵਨ ਕੁਮਾਰ ਰੰਧੇਵ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰੋਂ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ ’ਚ ਹਾਸਿਲ ਕੀਤਾ ਦੂਸਰਾ ਸਥਾਨ
Ad Position 24