28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਲਾਕ ਪ੍ਰਧਾਨਾਂ, ਚੇਅਰਮੈਨਾਂ, ਪੰਚਾਂ-ਸਰਪੰਚਾਂ ਤੇ ਕੌਂਸਲਰਾਂ ਦੀ ਸਹਿਮਤੀ ਨਾਲ ਹੀ ਲਵਾਂਗਾ ਕੋਈ ਨਵਾਂ ਫ਼ੈਸਲਾ-ਪਿੰਦਰ ਪੰਡੋਰੀ

ਸ਼ਾਹਕੋਟ, 28 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਸਾਬਕਾ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਸ਼ਾਹਕੋਟ ਹਲਕੇ ਵਿਚ ਦਿਨ-ਰਾਤ ਮਿਹਨਤ ਕੀਤੀ। ਹਲਕਾ ਇੰਚਾਰਜ ਵਜੋਂ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਉਨ੍ਹਾਂ ਨੇ ਪਾਰਟੀ ਨੂੰ ਉੱਚਾ ਚੁੱਕਣ ਦੇ ਹਰ ਸੰਭਵ ਯਤਨ ਕੀਤੇ।

Ad Position 21
No active advertisement
ਅਜੀਤ ਡੈਸਕ 29-11-2026
ਸ਼ਾਹਕੋਟ, 28 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਸਾਬਕਾ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਸ਼ਾਹਕੋਟ ਹਲਕੇ ਵਿਚ ਦਿਨ-ਰਾਤ ਮਿਹਨਤ ਕੀਤੀ। ਹਲਕਾ ਇੰਚਾਰਜ ਵਜੋਂ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਉਨ੍ਹਾਂ ਨੇ ਪਾਰਟੀ ਨੂੰ ਉੱਚਾ ਚੁੱਕਣ ਦੇ ਹਰ ਸੰਭਵ ਯਤਨ ਕੀਤੇ। ਹੁਣ ਭਵਿੱਖ ਦੀ ਰਾਜਨੀਤੀ ਸੰਬੰਧੀ ਕੋਈ ਵੀ ਅਹਿਮ ਫੈਸਲਾ ਉਹ ਪਾਰਟੀ ਦੇ ਬਲਾਕ ਪ੍ਰਧਾਨਾਂ, ਚੇਅਰਮੈਨਾਂ, ਨੰਬਰਦਾਰਾਂ, ਨਸ਼ਾ ਮੁਕਤੀ ਮੋਰਚੇ ਦੇ ਆਗੂਆਂ, ਕਿਸਾਨ ਯੂਨੀਅਨ ਦੇ ਨੁਮਾਇੰਦਿਆਂ, ਪੰਚਾਂ-ਸਰਪੰਚਾਂ, ਕੌਂਸਲਰਾਂ ਤੇ ਸਮਰਥਕਾਂ ਦੀ ਸਹਿਮਤੀ ਨਾਲ ਹੀ ਲੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕਾ ਇੰਚਾਰਜ ਦੇ ਕਾਰਜਕਾਲ ਦੌਰਾਨ ਹੀ ਨਗਰ ਪੰਚਾਇਤ ਲੋਹੀਆਂ ਤੇ ਮਹਿਤਪੁਰ ਵਿਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਬਣੇ। ਇਸ ਤੋਂ ਇਲਾਵਾ ਬਲਾਕ ਸੰਮਤੀ ਸ਼ਾਹਕੋਟ ਤੇ ਲੋਹੀਆਂ ਵਿਚ ਵੀ ਪਾਰਟੀ ਦੇ ਚੇਅਰਮੈਨ ਬਣੇ। ਹਲਕੇ ਦੀਆਂ ਕਰੀਬ 1 70 ਪੰਚਾਇਤਾਂ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਿਤ ਨੁਮਾਇੰਦੇ ਚੁਣੇ ਗਏ। ਪੰਡੋਰੀ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਹਲਕੇ ਵਿਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਸੜਕ ਦਾ ਕੰਮ ਮਨਜ਼ੂਰ ਹੋਇਆ, ’ਤੇ ਹੋਰ ਵੀ ਬਹੁਤ ਸਾਰੇ ਵਿਕਾਸ ਦੇ ਕੰਮ ਕਰਵਾਏ ਗਏ। ਲੋਕ ਮਿਲਣੀਆਂ ਰਾਹੀਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਉਪਰਾਲੇ ਕੀਤੇ ਗਏ। ਹਲਕੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ ਤੇ ਕਿਸੇ ਵੀ ਵਿਅਕਤੀ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਲੋਕ ਉਨ੍ਹਾਂ ਲਈ ਪਰਿਵਾਰ ਵਾਂਗ ਹਨ ਤੇ ਉਹ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਰਹੇ ਹਨ । ਆਪਣੇ ਸਮਰਥਕਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਦੀ ਸਹਿਮਤੀ ਨਾਲ ਹੀ ਅਗਲਾ ਸਿਆਸੀ ਫ਼ੈਸਲਾ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਵਿਖੇ ਕਰਵਾਇਆ ਮਹਾਨ ਕੀਰਤਨ ਦਰਬਾਰ ਅਗਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਅਕਾਲੀ-ਭਾਜਪਾ ਦਾ ਮੁੜ ਇਕੱਠੇ ਹੋਣਾ ਇਤਿਹਾਸਕ ਫ਼ੈਸਲਾ-ਅਕਾਲੀ ਆਗੂ
Ad Position 24