06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਿਵਲ ਹਸਪਤਾਲ ਦੇ ਓਟ ਕਲੀਨਿਕ 'ਚੋਂ 10 ਹਜ਼ਾਰ ਗੋਲੀਆਂ ਚੋਰੀ

Ad Position 21
No active advertisement
ਅਜੀਤ ਡੈਸਕ 03-01-2026
ਗਿੱਦੜਬਾਹਾ, 2 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਸਿਵਲ ਹਸਪਤਾਲ ਗਿੱਦੜਬਾਹਾ ਦੇ ਓਟ ਕਲੀਨਿਕ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਕਰੀਬ 10 ਹਜ਼ਾਰ ਗੋਲੀਆਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ. ਰਸ਼ਮੀ ਚਾਵਲਾ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਵਿਅਕਤੀ ਨੇ ਪਹਿਲਾਂ ਓਟ ਕਲੀਨਿਕ ਦੇ ਰੋੋਸ਼ਨਦਾਨ ਦਾ ਸ਼ੀਸ਼ਾ ਤੋੜਿਆ ਅਤੇ ਫ਼ਿਰ ਕਮਰੇ ਵਿਚ ਪਈ ਅਲਮਾਰੀ ਦਾ ਤਾਲਾ ਤੋੜ ਕੇ ਉਸ ਵਿਚੋਂ ਕਰੀਬ 10 ਗੋਲੀਆਂ ਬੂਪਰੇਨਾਰਫਿਨ ਚੋਰੀ ਕਰ ਲਈਆਂ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਗਿੱਦੜਬਾਹਾ ਪੁਲਿਸ ਨੂੰ ਲਿਖ਼ਤ ਵਿਚ ਸੂਚਿਤ ਕਰ ਦਿੱਤਾ ਗਿਆ ਹੈ | ਵਰਨਣਯੋਗ ਹੈ ਕਿ ਇਹ ਗੋਲੀਆਂ ਨਸ਼ਾ ਛੁਡਾਉਣ ਲਈ ਵਰਤੀਆਂ ਜਾਂਦੀਆਂ ਹਨ ਅਤੇ ਕੇਵਲ ਸਰਕਾਰ ਵਲੋਂ ਚਲਾਏ ਜਾਂਦੇ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਕੇਂਦਰਾਂ ਵਿਚੋਂ ਹੀ ਸੰਬੰਧਿਤ ਡਾਕਟਰ ਦੀ ਪਰਚੀ ਅਨੁਸਾਰ ਮਰੀਜ਼ ਨੂੰ ਮਿਲ ਸਕਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਬਸਪਾ ਵਲੋਂ ਮਗਨਰੇਗਾ ਸਕੀਮ ਦੀ ਤਬਦੀਲੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨਾਂ ਨੇ ਪੱਕੇ ਖ਼ਾਲ 'ਚ ਘਟੀਆ ਮਟੀਰੀਅਲ ਵਰਤਣ ਦੇ ਲਗਾਏ ਦੋਸ਼
Ad Position 24