•ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ ਤੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ 'ਚ ਪੰਜਾਬ ਭਰ 'ਚ ਬਸਪਾ ਵਲੋਂ ਮਗਨਰੇਗਾ ਸਕੀਮ ਵਿਚ ਤਬਦੀਲੀ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਲੜੀ ਤਹਿਤ ਹੀ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਲੱਖੇਵਾਲੀ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਵਿਚ ਤਬਦੀਲੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ | ਉਪਰੰਤ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਇੰਚਾਰਜ ਮਾਸਟਰ ਸ੍ਰੀ ਚੰਦ, ਜਗਦੇਵ ਸਿੰਘ ਅਲਾਰਮ ਇੰਚਾਰਜ ਸ੍ਰੀ ਮੁਕਤਸਰ ਸਾਹਿਬ, ਸੁੰਦਰ ਲਾਲ, ਮਲੋਟ ਹਲਕਾ ਪ੍ਰਧਾਨ ਅਨਿਲ ਕੁਮਾਰ ਜਾਟਵ, ਰਣਧੀਰ ਸਿੰਘ ਹਲਕਾ ਪ੍ਰਧਾਨ ਗਿੱਦੜਬਾਹਾ, ਸੀਨੀਅਰ ਆਗੂ ਜਗੀਰ ਸਿੰਘ, ਜਗਰੂਪ ਸਿੰਘ, ਲਛਮਣ ਦਾਸ ਹਲਕਾ ਇੰਚਾਰਜ, ਸਵਰਨ ਸਿੰਘ ਖੋਖਰ ਜ਼ਿਲ੍ਹਾ ਜਰਨਲ ਸਕੱਤਰ, ਜੈਲਾ ਰਾਮ, ਚਮਕੌਰ ਸਿੰਘ, ਸੁਖਦੇਵ ਸਿੰਘ, ਬੱਗਾ ਸਿੰਘ ਰਾਠੀ, ਅਮਰਜੀਤ ਸਿੰਘ, ਸ਼ਮਸ਼ੇਰ ਸਿੰਘ, ਚੰਦ ਸਿੰਘ, ਵਿਜੇ ਸਿੰਘ, ਧੇਰਾ ਸਿੰਘ, ਦੀਆ ਨੰਦ, ਸੀਮਾ ਰਾਣੀ, ਲਾਲੀ ਰਾਣੀ ਤੇ ਹੋਰ ਬਹੁਤ ਸਾਰੇ ਸੀਨੀਅਰ ਆਗੂ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਬਸਪਾ ਹਮੇਸ਼ਾ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ | ਬਸਪਾ ਵਲੋਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕਰਨ ਦੀ ਮੰਗ ਕੀਤੀ ਗਈ |
ਬਸਪਾ ਵਲੋਂ ਮਗਨਰੇਗਾ ਸਕੀਮ ਦੀ ਤਬਦੀਲੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
ਅਜੀਤ ਡੈਸਕ
03-01-2026