06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਗਨਰੇਗਾ ਸਕੀਮ ਦੀ ਤਬਦੀਲੀ ਵਿਰੁੱਧ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-01-2026

• 6 ਜਨਵਰੀ ਦੇ ਧਰਨੇ ਸੰਬੰਧੀ ਕੀਤੀ ਤਿਆਰੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਪਿੰਡ ਚੱਕ ਹਾਕਮ ਸਿੰਘ ਵਾਲਾ (ਬਰਕੰਦੀ) ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 6 ਜਨਵਰੀ ਨੂੰ ਮਜ਼ਦੂਰ ਮੋਰਚੇ ਦੁਆਰਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਧਰਨੇ ਦੀ ਤਿਆਰੀ ਸੰਬੰਧੀ ਮੀਟਿੰਗ ਕੀਤੀ ਗਈ ਅਤੇ ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਵਿਚ ਤਬਦੀਲੀ ਕਰਨ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਤੇ ਜਸਵਿੰਦਰ ਸਿੰਘ ਸੰਗੂਧੌਣ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਨੂੰ ਖ਼ਤਮ ਕਰਕੇ ਵੀ.ਬੀ.ਜੀ. ਰਾਮ ਜੀ ਲਿਆਉਣ ਰਾਹੀਂ ਕੇਂਦਰੀ ਬਜਟ 'ਚੋਂ ਪੈਣ ਵਾਲਾ 90 ਫ਼ੀਸਦੀ ਹਿੱਸਾ ਘਟਾ ਕੇ 60 ਫ਼ੀਸਦੀ ਕਰਨ ਵਰਗੇ ਮਜ਼ਦੂਰ ਵਿਰੋਧੀ ਕਦਮਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਕੇ ਮਜ਼ਦੂਰਾਂ ਦੇ ਚੁੱਲਿ੍ਹਆਂ ਨੂੰ ਠੰਢਾ ਕਰਨ ਦੀ ਨੀਤੀ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਮਜ਼ਦੂਰ ਵਰਗ ਨੂੰ ਸਰਮਾਏਦਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਅੰਨ੍ਹੀ ਲੁੱਟ ਦਾ ਸ਼ਿਕਾਰ ਬਨਾਉਣ ਲਈ ਕਿਰਤ ਕਾਨੂੰਨਾਂ 'ਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਗਈਆਂ ਅਤੇ ਹੁਣ ਮਨਰੇਗਾ ਨੂੰ ਖ਼ਤਮ ਕਰਕੇ ਸੰਸਾਰ ਬੈਂਕ ਤੇ ਕੌਮਾਂਤਰੀ ਮੁਦਰਾ ਕੋਸ਼ ਵਰਗੀਆਂ ਸਾਮਰਾਜੀ ਸੰਸਥਾਵਾਂ ਦੁਆਰਾ ਲੋਕ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਂਦੇ ਬਜਟਾਂ ਨੂੰ ਛਾਂਗਣ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਇਕ ਪਾਸੇ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿਚ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਦਾ ਮਤਾ ਪਾਸ ਕਰਦੀ ਹੈ, ਪਰ ਦੂਜੇ ਪਾਸੇ ਮੋਦੀ ਦੇ ਬਣਾਏ ਹੋਏ ਮਜ਼ਦੂਰ ਵਿਰੋਧੀ ਕਿਰਤ ਕੋਡਾਂ ਨੂੰ ਲਾਗੂ ਕਰਕੇ ਸਰਮਾਏਦਾਰਾਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦੀਆਂ ਖੁੱਲ੍ਹਾਂ ਦੇ ਰਹੀ ਹੈ ਅਤੇ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਕੇ ਮਾਨ ਸਰਕਾਰ ਨੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਹੈ | ਇਸ ਤੋਂ ਇਲਾਵਾ ਵੀ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਰਾਹੀਂ ਜਨਤਕ ਖੇਤਰ ਦੀਆਂ ਜਾਇਦਾਦਾਂ ਵੇਚਣ ਅਤੇ ਪੱਕੇ ਰੁਜ਼ਗਾਰ ਦੀ ਥਾਂ ਠੇਕਾ ਭਰਤੀ ਦੀ ਨੀਤੀ ਲਾਗੂ ਕਰ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਵਾਉਣ ਅਤੇ ਮਨਰੇਗਾ ਕਾਨੂੰਨ ਵਿਚ ਮਜ਼ਦੂਰ ਪੱਖੀ ਸੋਧਾਂ ਕਰਵਾ ਕੇ ਲਾਗੂ ਕਰਨ ਤੱਕ ਸੰਘਰਸ਼ ਕੀਤਾ ਜਾਵੇਗਾ | ਮੀਟਿੰਗ ਵਿਚ ਸਰਪੰਚ ਲਖਵੀਰ ਸਿੰਘ, ਸਤਨਾਮ ਸਿੰਘ, ਰੇਸ਼ਮ ਸਿੰਘ, ਛਿੰਦਰ ਸਿੰਘ, ਪ੍ਰਭਜੋਤ ਸਿੰਘ, ਨਛੱਤਰ ਸਿੰਘ, ਸੁਖਰਾਜ ਸਿੰਘ, ਜਸਵੀਰ ਸਿੰਘ ਆਦਿ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬਸਪਾ ਵਲੋਂ ਮਗਨਰੇਗਾ ਸਕੀਮ ਦੀ ਤਬਦੀਲੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
Ad Position 24