ਮਲੋਟ, 2 ਜਨਵਰੀ (ਪਾਟਿਲ)-ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ (ਰਜਿ.) ਮਲੋਟ ਵਲੋਂ ਨਗਰ ਕੀਰਤਨ ਸਜਾਇਆ | ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਪਾਲਕੀ ਸਾਹਿਬ ਤੇ ਪੰਜ ਪਿਆਰੇ ਸਹਿਬਾਨਾਂ ਵਲੋਂ ਕੀਤੀ ਗਈ | ਨਗਰ ਕੀਰਤਨ ਸ਼ਹਿਰ ਦੇ ਮੇਨ ਬਾਜ਼ਾਰ, ਗੁਰਦੁਆਰਾ ਰੋਡ, ਜੀ. ਟੀ. ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ | ਉਨ੍ਹਾਂ ਦੱਸਿਆ ਕਿ 4 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਭਾਈ ਗੁਰਵਿੰਦਰ ਸਿੰਘ ਬਾਵਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮਿ੍ਤਸਰ ਸਾਹਿਬ), ਭਾਈ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ, ਭਾਈ ਚੜ੍ਹਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਆਦਿ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ | ਸ਼ਾਮ ਸਮੇਂ ਰਹਿਰਾਸ ਸਾਹਿਬ ਤੇ ਉਪਰੰਤ ਦੀਵਾਨ ਸਜਾਏ ਜਾਣਗੇ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਤ ਦੇ ਦੀਵਾਨ 7 ਵਜੇ ਤੋਂ 9:15 ਵਜੇ ਸਜਾਏ ਗਏ | ਉਪਰੰਤ ਦੁੱਧ ਤੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਗੁਰਬਚਨ ਸਿੰਘ, ਹਰਜੀਤ ਸਿੰਘ, ਦਵਿੰਦਰ ਪਾਲ ਸਿੰਘ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਪਾਲ ਸਿੰਘ, ਅਮਰ ਸਿੰਘ, ਦਲਜੀਤ ਸਿੰਘ, ਮਹਿੰਦਰ ਸਿੰਘ, ਇੰਦਰਮੋਹਨ ਸਿੰਘ, ਕੋਆਰਡੀਨੇਟਰ ਮਨੋਜ ਅਸੀਜਾ, ਹਰਦੀਪ ਸਿੰਘ, ਹੈਪੀ ਮੱਕੜ ਐੱਮ. ਸੀ. ਆਦਿ ਨੇ ਸ਼ਮੂਲੀਅਤ ਕੀਤੀ | ਐਡਵਰਡ ਗੰਜ ਸੰਸਥਾ ਵਲੋਂ ਇਸ ਮੌਕੇ ਰੁਮਾਲਾ ਸਾਹਿਬ ਭੇਟ ਕੀਤਾ ਤੇ ਪ੍ਰਬੰਧਕ ਕਮੇਟੀ ਵਲੋਂ ਐਡਵੋਕੇਟ ਜੀਵਨਜੋਤ ਸਿੰਘ ਬੇਦੀ, ਗੁਰਚਰਨ ਗਰੋਵਰ, ਪਾਲੀ ਮੱਕੜ, ਬੰਟੀ ਗਰੋਵਰ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ |