ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਉਪਰੰਤ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਵਿਭਾਗੀ ਚੀਫ਼ ਇੰਜੀਨੀਅਰ ਉਪਕਰਨਪਾਲ ਸਿੰਘ ਸਰਾਂ, ਐੱਸ. ਈ. ਗੁਰਦੀਪ ਸਿੰਘ ਘੁੜਿਆਣਾ, ਐੱਸ. ਡੀ. ਓ. ਨਵਤੇਜ ਸਿੰਘ ਬਰਾੜ ਤੇ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਬਰਾੜ ਨੂੰ ਗ੍ਰੰਥੀ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਆ | ਇਸ ਮੌਕੇ ਕਾਲਾ ਸਿੰਘ ਬੇਦੀ, ਕਰਮਜੀਤ ਸ਼ਰਮਾ, ਰਾਜਦੀਪ ਸਿੰਘ ਸਿੱਧੂ, ਵੀਰ ਚੰਦ ਤੋਂ ਇਲਾਵਾ ਵਿਭਾਗ ਦੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ |