ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦਾ ਨਵੇਂ ਸਾਲ 2026 ਦਾ ਕੈਲੰਡਰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰਾਂ ਸਾਹਮਣੇ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ, ਸੁਪਰਡੈਂਟ ਰਜਨੀਸ਼ ਕੁਮਾਰ, ਸੀਨੀਅਰ ਸਹਾਇਕ ਜਬਰਜੰਗ ਸਿੰਘ, ਪ੍ਰਧਾਨ ਚਿੰਤ ਰਾਮ ਨਾਹਰ, ਜਸਵਿੰਦਰ ਸਿੰਘ ਰਾਮਗੜ੍ਹੀਆ, ਰੁਕਮਦਾਸ, ਸਰੂਪ ਚੰਦ, ਜੈ ਦਿਆਲ ਅਤੇ ਹਰਭਜਨ ਸਿੰਘ ਮੱਕੜ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਜੈ ਸਿੰਘ, ਰਾਮਪਾਲ, ਭਾਗਮਲ, ਮੇਵਾ ਸਿੰਘ, ਰਜਿੰਦਰ ਕੁਮਾਰ, ਭਾਨੀਰਾਮ, ਰਣਜੀਤ ਸਿੰਘ, ਹਰਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |