ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਹਰਮਹਿੰਦਰ ਪਾਲ)-ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਦੁਆਰਾ ਲੋਕਾ ਦੀ ਸਹੂਲਤ ਲਈ ਉਨ੍ਹਾਂ ਦੇ ਸਿਹਤ ਸੰਬੰਧੀ ਰਿਕਾਰਡ ਨੂੰ ਆਨਲਾਈਨ ਕਰਨ ਅਤੇ ਸਰਕਾਰੀ ਸਿਹਤ ਸਹੂਲਤਾਂ ਨਾਲ ਜੋੜਨ ਲਈ ਹੁਣ ਆਯੂਸ਼ਮਨ ਭਾਰਤ ਹੈਲਥ ਅਕਾਊਾਟ (ਆਭਾ) ਅਕਾਊਾਟ ਦਾ ਹੋਣਾ ਅਤੀ ਜ਼ਰੂਰੀ ਹੋ ਚੁੱਕਾ ਹੈ | ਆਭਾ ਆਈ.ਡੀ. ਨੰਬਰ ਰਾਹੀਂ ਮਰੀਜ਼ ਦੀ ਸਿਹਤ ਸੰਭਾਲ ਦੇ ਰਿਕਾਰਡ ਨੂੰ ਡਿਜੀਟਲ ਤਰੀਕੇ ਨਾਲ ਸੰਭਾਲ ਕੇ ਰੱਖਿਆ ਜਾਵੇਗਾ, ਜੋ ਕਿ ਲੋੜ ਮੁਤਾਬਿਕ ਉਮਰ ਭਰ ਲਈ ਮਰੀਜ਼ ਦੇ ਇਲਾਜ ਲਈ ਲਾਹੇਵੰਦ ਹੋਵੇਗਾ | ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਦੇ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਜਾਣਕਾਰੀ ਮੁਤਾਬਿਕ ਹੁਣ ਸਰਕਾਰੀ ਹਸਪਤਾਲਾਂ ਵਿਚ ਪਰਚੀ ਵੀ ਮਰੀਜ਼ ਦੀ ਆਭਾ ਆਈ.ਡੀ. ਰਾਹੀਂ ਬਣ ਸਕੇਗੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਮੌਕੇ 'ਤੇ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਸਮੇਂ ਸਿਰ ਆਭਾ ਆਈ.ਡੀ. ਬਣਾ ਲਈ ਜਾਵੇ | ਵਿਭਾਗ ਦੀ ਵੈੱਬਸਾਈਟ 'ਤੇ ਜਾ ਕੇ ਇਸ ਆਈ.ਡੀ. ਨੂੰ ਬਣਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਆਭਾ ਆਈ.ਡੀ. ਬਣਾਉਣ ਲਈ ਸਰਕਾਰੀ ਹਸਪਤਾਲਾਂ ਵਿਚ ਲੱਗੇ ਸਹਾਇਤਾ ਕੇਂਦਰਾਂ ਉਪਰ ਸੰਪਰਕ ਕੀਤਾ ਜਾ ਸਕਦਾ ਹੈ |