•ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ 26 ਜਨਵਰੀ ਨੂੰ ਕੀਤਾ ਜਾਵੇਗਾ ਟਰੈਕਟਰ ਮਾਰਚ
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਭਾਕਿਯੂ (ਮਾਨਸਾ) ਦੇ ਸੀਨੀਅਰ ਆਗੂ ਜਥੇਦਾਰ ਬਲਜਿੰਦਰ ਸਿੰਘ ਗੁਰੂਸਰ ਤੇ ਭਾਕਿਯੂ (ਉਗਰਾਹਾਂ) ਦੇ ਸੀਨੀਅਰ ਆਗੂ ਗੁਰਚਰਨ ਸਿੰਘ ਗੰਧੜ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ 'ਚ ਪਿਛਲੇ ਦਿਨੀਂ ਭਗਵੰਤ ਮਾਨ ਸਰਕਾਰ ਵਲੋਂ ਕੁਝ ਪੱਤਰਕਾਰਾਂ 'ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਭਾਕਿਯੂ (ਉਗਰਾਹਾਂ) ਦੇ ਸੀਨੀਅਰ ਆਗੂ ਰਾਜਾ ਸਿੰਘ ਮਹਾਂਬੱਧਰ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਕੌਮੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਦੂਹੇਵਾਲਾ, ਭਾਕਿਯੂ (ਲੱਖੋਵਾਲ) ਦੇ ਜ਼ਿਲ੍ਹਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀਢਾਬ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਗੋਨਿਆਣਾ, ਭਾਕਿਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਕੰਵਰਜੀਤ ਸਿੰਘ ਕੋਲਿਆਂਵਾਲੀ, ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕੁਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਸੀਨੀਅਰ ਆਗੂ ਰਾਜ ਕੁਮਾਰ ਮੁਕਤਸਰ ਨੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਪੱਖੀ ਫ਼ੈਸਲੇ ਲੈਂਦਿਆਂ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਬਜਟ ਸੈਸ਼ਨ ਵਿਚ ਲਿਆਉਣ ਦੀ ਬਿਲਕੁਲ ਤਿਆਰੀ ਕਰ ਲਈ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਬਣਨ ਨਾਲ ਨਾ ਸਿਰਫ਼ ਕਿਸਾਨੀ ਤਬਾਹ ਹੋਵੇਗੀ, ਬਲਕਿ ਹਰ ਵਰਗ 'ਤੇ ਮਾੜਾ ਅਸਰ ਪਵੇਗਾ | ਉਨ੍ਹਾਂ ਕਿਹਾ ਕਿ ਕਿਸਾਨੀ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੀ ਹੋਈ ਹੈ, ਹੁਣ ਜੇਕਰ ਵਿਦੇਸ਼ੀ ਕੰਪਨੀਆਂ ਦੇ ਬੀਜ 'ਤੇ ਨਿਰਭਰਤਾ ਹੋਵੇਗੀ ਤਾਂ ਦੇਸ਼ ਦੀ ਕਿਸਾਨੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ | ਮੋਦੀ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਤੇ ਬੀਜ ਬਿੱਲ 2025 ਲਿਆਉਣ ਦਾ ਮਕਸਦ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਵੱਡੇ ਦੇਸੀ-ਵਿਦੇਸ਼ੀ ਸਰਮਾਏਦਾਰ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਹੈ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸ੍ਰੀ ਮੁਕਤਸਰ ਸਾਹਿਬ ਵਲੋਂ 26 ਜਨਵਰੀ ਨੂੰ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ 29 ਕਿਰਤ ਕਾਨੂੰਨ ਤੇ ਮਨਰੇਗਾ ਨੂੰ ਖ਼ਤਮ ਕਰਨ ਤੋਂ ਇਲਾਵਾ ਨਿੱਜੀਕਰਨ ਨੀਤੀਆਂ ਦੇ ਖ਼ਿਲਾਫ਼ ਬਲਾਕ ਸ੍ਰੀ ਮੁਕਤਸਰ ਸਾਹਿਬ, ਬਲਾਕ ਗਿੱਦੜਬਾਹਾ, ਬਲਾਕ ਮਲੋਟ, ਬਲਾਕ ਲੰਬੀ 'ਚ ਵੱਡੇ ਪੱਧਰ 'ਤੇ ਟਰੈਕਟਰ ਮਾਰਚ ਕੀਤਾ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਹਰੀਕੇ ਕਲਾਂ, ਜਸਵੀਰ ਸਿੰਘ ਗੰਧੜ, ਅਵਤਾਰ ਸਿੰਘ ਵੱਟੂ, ਜਸਵਿੰਦਰ ਸਿੰਘ ਵਣਵਾਲਾ, ਮਹਿਤਾ ਸਿੰਘ ਵਣਵਾਲਾ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ
ਅਜੀਤ ਡੈਸਕ
24-01-2026