ਰੁਪਾਣਾ, 23 ਜਨਵਰੀ (ਜਗਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਕੀਤੀ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਚੱਕ ਦੂਹੇਵਾਲਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਤੇ ਸਕੂਲ ਵਿਦਿਆਰਥੀਆਂ ਦੇ ਸਹਿਯੋਗ ਨਾਲ ਮੌਜੂਦਾ ਸਰਪੰਚ ਰਜਨੀਸ਼ ਕੁਮਾਰ ਗੁੱਗਾ ਦੀ ਅਗਵਾਈ 'ਚ ਸਥਾਨਕ ਪਿੰਡ ਵਿਚ ਰੈਲੀ ਕੱਢੀ ਗਈ | ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ | ਇਸ ਮੌਕੇ ਸਰਪੰਚ ਰਜਨੀਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਰੈਲੀਆਂ ਦਾ ਮੁੱਖ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣਾ ਹੈ | ਇਸ ਮੌਕੇ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ ਤੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |