10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

24 ਫ਼ਰਵਰੀ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਇਕ ਦਿਨ ਛੱਡ ਕੇ ਹੋਵੇਗੀ-ਜੇ.ਈ. <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਗਿੱਦੜਬਾਹਾ, 27 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ 24 ਫ਼ਰਵਰੀ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਇਕ ਦਿਨ ਛੱਡ ਕੇ ਕੀਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਜੇ.ਈ. ਲਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 21 ਜਨਵਰੀ ਤੋਂ 24 ਫ਼ਰਵਰੀ ਤੱਕ ਸਰਹੰਦ ਫ਼ੀਡਰ ਨਹਿਰ ਦੀ ਲਾਇਨਿੰਗ ਦਾ ਕੰਮ ਚੱਲਦਾ ਹੋਣ ਕਾਰਨ ਨਹਿਰ ਬੰਦੀ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਾਟਰ ਵਰਕਸ ਦੇ ਪਾਣੀ ਵਾਲੇ ਟੈਂਕਾਂ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ, ਜਿਸ ਕਾਰਨ ਪਾਣੀ ਦੀ ਸਪਲਾਈ ਇਕ ਦਿਨ ਛੱਡ ਕੇ ਕੀਤੀ ਜਾਇਆ ਕਰੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵਾਟਰ ਵਰਕਸ ਵਿਖੇ ਇਕ ਨਵਾਂ ਟਿਊਬਵੈੱਲ ਲਗਾਇਆ ਜਾ ਰਿਹਾ ਹੈ | ਉਨ੍ਹਾਂ ਗਿੱਦੜਬਾਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਦੌਰਾਨ ਪਾਣੀ ਵਰਤੋਂ ਪਹਿਲਾਂ ਦੀ ਤਰ੍ਹਾਂ ਸੰਯਮ ਨਾਲ ਕਰਨ ਅਤੇ ਵਿਭਾਗ ਨੂੰ ਸਹਿਯੋਗ ਦੇਣ, ਤਾਂ ਜੋ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ |



Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਅਗਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ
Ad Position 24