12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਡੀ.ਪੀ.ਓ. ਦਫ਼ਤਰ 'ਚ ਚੈਕਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-ਜਨਤਕ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਤੇ ਦਫ਼ਤਰੀ ਕਾਰਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਵਲੋਂ ਅੱਜ ਪੁਲਿਸ ਦਫ਼ਤਰ (ਡੀ.ਪੀ.ਓ.) ਵਿਖੇ ਵੱਖ-ਵੱਖ ਬਰਾਂਚਾਂ ਦੀ ਵਿਸਥਾਰਪੂਰਕ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਦਫ਼ਤਰ ਅੰਦਰ ਹਾਜ਼ਰੀ ਪ੍ਰਣਾਲੀ, ਦਫ਼ਤਰੀ ਵਿਵਸਥਾ, ਫ਼ਾਈਲਾਂ ਦੀ ਸੰਭਾਲ ਅਤੇ ਅਧਿਕਾਰੀਆਂ/ਕਰਮਚਾਰੀਆਂ ਦੇ ਕੰਮਕਾਜ ਦੇ ਢੰਗ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਗਈ | ਇਸ ਮੌਕੇ ਹਰਕਮਲ ਕੌਰ ਐੱਸ.ਪੀ. (ਐੱਚ) ਵੀ ਮੌਜੂਦ ਰਹੇ | ਐੱਸ.ਐੱਸ.ਪੀ. ਵਲੋਂ ਰੀਡਰ ਬ੍ਰਾਂਚ, ਓ.ਏ.ਐੱਸ.ਆਈ. ਬ੍ਰਾਂਚ, ਅਕਾਊਾਟਸ ਬ੍ਰਾਂਚ, ਕੰਪਿਊਟਰ ਸੈੱਲ, ਸਕਿਉਰਿਟੀ ਬ੍ਰਾਂਚ, ਸੀ.ਸੀ.ਟੀ.ਐੱਨ.ਐੱਸ., ਐੱਚ.ਆਰ.ਐੱਮ.ਐੱਸ. ਸਮੇਤ ਡੀ.ਪੀ.ਓ. ਦੀਆਂ ਸਾਰੀਆਂ ਮੁੱਖ ਸ਼ਾਖ਼ਾਵਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ | ਇਸ ਦੌਰਾਨ ਮੁਲਾਜ਼ਮਾਂ ਦੀ ਹਾਜ਼ਰੀ, ਕੰਮਕਾਜ ਦੀ ਰਫ਼ਤਾਰ, ਦਫ਼ਤਰੀ ਅਨੁਸ਼ਾਸਨ ਅਤੇ ਜਨਤਕ ਸੇਵਾਵਾਂ ਨਾਲ ਸੰਬੰਧਿਤ ਰਿਕਾਰਡ ਦੀ ਪੜਤਾਲ ਕੀਤੀ ਗਈ | ਐੱਸ.ਐੱਸ.ਪੀ. ਨੇ ਦਫ਼ਤਰ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਦਫ਼ਤਰ 'ਚ ਆਪਣੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਆਮ ਲੋਕਾਂ ਨਾਲ ਸਤਿਕਾਰਪੂਰਕ ਵਿਵਹਾਰ ਕੀਤਾ ਜਾਵੇ | ਲੋਕਾਂ ਦੀ ਗੱਲ ਧਿਆਨ ਨਾਲ ਸੁਣ ਕੇ ਸ਼ਿਕਾਇਤਾਂ ਨੂੰ ਬਿਨਾਂ ਦੇਰੀ ਸੰਬੰਧਿਤ ਅਧਿਕਾਰੀ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਦਫ਼ਤਰ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਦਫ਼ਤਰ ਵਿਚ ਕੰਮ ਕਰ ਰਹੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ 'ਤੇ ਖ਼ਾਸ ਨਿਗਰਾਨੀ ਰੱਖੀ ਜਾਵੇਗੀ | ਹੁਣ ਹਰੇਕ ਮੁਲਾਜ਼ਮ ਦਫ਼ਤਰੀ ਟਾਈਮ 'ਤੇ ਹਾਜ਼ਰ ਰਹਿਣਗੇ | ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਦਫ਼ਤਰਾਂ ਵਿਚ ਪਾਰਦਰਸ਼ਤਾ, ਸਮਾਂ ਬੱਧ ਸੇਵਾ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਸਾਡੀ ਪਹਿਲ ਹੈ | ਹਰ ਬ੍ਰਾਂਚ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦਿਹੀ ਨਾਲ ਨਿਭਾਏ, ਤਾਂ ਜੋ ਆਮ ਲੋਕਾਂ ਦਾ ਪੁਲਿਸ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਪੁਲਿਸ ਵਿਭਾਗ ਨਾਲ ਸੰਬੰਧਿਤ ਕੋਈ ਮੁਸ਼ਕਿਲ ਹੈ ਜਾਂ ਨਸ਼ਿਆਂ, ਗ਼ੈਰਕਾਨੂੰਨੀ ਗਤੀਵਿਧੀਆਂ ਜਾਂ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਜਾਣਕਾਰੀ ਸਾਂਝੀ ਕਰਨੀ ਹੋਵੇ, ਤਾਂ ਪੁਲਿਸ ਵਿਭਾਗ ਦੇ ਨੰਬਰਾਂ 'ਤੇ ਸੂਚਿਤ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਭਾਕਿਯੂ ਏਕਤਾ (ਉਗਰਾਹਾਂ) ਨੇ ਟਰੈਕਟਰ ਮਾਰਚ ਕੱਢਿਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਟਰੈਕਟਰ ਮਾਰਚ ਕੱਢਿਆ
Ad Position 24