ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਅਜੀਤ ਡੈਸਕ
28-01-2026
ਮਾਲਵਾ ਸਕੂਲ
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਰਨਲ (ਸੇਵਾ ਮੁਕਤ) ਸੁਧਾਂਸ਼ੂ ਆਰੀਆ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਆਪਣੇ ਸੰਬੋਧਨ ਵਿਚ ਗਣਤੰਤਰ ਦਿਵਸ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ | ਇਸ ਮੌਕੇ ਅਧਿਆਪਕ ਏਕਾਂਤ ਮੋਂਗਾ ਨੇ ਗਣਤੰਤਰ ਦਿਵਸ ਦੀ ਮਹੱਤਤਾ ਅਤੇ ਭਾਰਤ ਦੇ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਮਹੱਤਤਾ 'ਤੇ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ | ਸਮਾਗਮ ਵਿਚ ਵਿਦਿਆਰਥੀਆਂ ਨੇ ਹਰਿਮੰਦਰ ਸਿੰਘ ਵਲੋਂ ਤਿਆਰ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ, ਭਾਸ਼ਣ ਤੇ ਹੋਰ ਕਈ ਹੋਰ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
ਗਿੱਦੜਬਾਹਾ ਵਿਖੇ ਸਮਾਗਮ
ਗਿੱਦੜਬਾਹਾ, (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਦੀ ਅਨਾਜ ਮੰਡੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਨਿਰਧਾਰਤ ਸਮੇਂ 'ਤੇ ਅਨਾਜ ਮੰਡੀ ਗਿੱਦੜਬਾਹਾ ਵਿਖੇ ਝੰਡਾ ਲਹਿਰਉਣ ਦੀ ਰਸਮ ਐੱਸ.ਡੀ.ਐੱਮ. ਜਸਪਾਲ ਸਿੰਘ ਬਰਾੜ ਵਲੋਂ ਨਿਭਾਈ ਗਈ | ਪੰਜਾਬ ਪੁਲਿਸ ਦੀ ਟੁਕੜੀ ਵਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਰਾਸ਼ਟਰੀ ਗੀਤ ਗਾਇਆ ਗਿਆ | ਕੁਝ ਗਿਣਤੀ ਦੇ ਹੀ ਵੱਖ-ਵੱਖ ਸਕੂਲਾਂ ਵਲੋਂ ਮਾਰਚ ਪਾਸਟ ਕੱਢਿਆ ਗਿਆ | ਇਸ ਮਾਰਚ ਪਾਸਟ ਵਿਚ ਫਾਇਰ ਬਿ੍ਗੇਡ ਦੇ ਜਵਾਨਾਂ ਨੇ ਵੀ ਹਿੱਸਾ ਲਿਆ | ਵੱਖ-ਵੱਖ ਸਕੂਲਾਂ ਵਲੋਂ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤੇ ਗਏ | ਸਟੇਜ ਦਾ ਸੰਚਾਲਨ ਤਰਸੇਮ ਸਿੰਘ ਪੀ.ਟੀ. ਨੇ ਨਿਭਾਇਆ | ਇਸ ਦੌਰਾਨ ਤਰਨਜੀਤ ਸਿੰਘ ਸਮਰਾ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਗਿੱਦੜਬਾਹਾ, ਗੌਰਵ ਮਿੱਤਲ ਸਿਵਲ ਜੱਜ ਜੂਨੀਅਰ ਡਵੀਜ਼ਨ ਗਿੱਦੜਬਾਹਾ, ਕਿਰਨਦੀਪ ਕੌਰ ਸਿਵਲ ਜੱਜ ਜੂਨੀਅਰ ਡਵੀਜ਼ਨ ਗਿੱਦੜਬਾਹਾ, ਡੀ.ਐੱਸ.ਪੀ. ਅਰੁਣ ਮੁੰਡਨ, ਥਾਣਾ ਮੁਖੀ ਦੀਪਿਕਾ ਕੰਬੋਜ, ਸਕੂਲੀ ਬੱਚੇ, ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ |
ਜ਼ਿਲ੍ਹਾ ਕਾਂਗਰਸ ਕਮੇਟੀ ਨੇ ਗਣਤੰਤਰ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਨਹਿਰੂ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਬਲਾਕ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ, ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਮਾਸਟਰ ਮੋਹਨ ਲਾਲ ਬਾਂਸਲ ਆਦਿ ਵਲੋਂ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਇਤਿਹਾਸ ਨੂੰ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਲਾਲ ਗਰੋਵਰ, ਬਲਾਕ ਜਨਰਲ ਸਕੱਤਰ ਗੋਬਿੰਦ ਸਿੰਘ ਦਾਬੜਾ, ਤੇਜਿੰਦਰ ਸਿੰਘ ਜਿੰਮੀ ਬਰਾੜ ਫ਼ੱਤਣਵਾਲਾ, ਪ੍ਰੇਮ ਬੇਰੀ, ਤੇਜਿੰਦਰ ਬੱਬੂ ਬਾਂਸਲ, ਦੀਦਾਰ ਸਿੰਘ ਬਰਾੜ, ਗੁਰਬੀਰ ਸਿੰਘ ਕਾਕੂ ਸੀਰਵਾਲੀ, ਗੁਰਪ੍ਰੀਤ ਸਿੰਘ ਗਿੱਲ, ਅਸ਼ਵਨੀ ਸ਼ਰਮਾ, ਕਰਮਜੀਤ ਸਿੰਘ ਕੰਮਾ, ਪਰਮਜੀਤ ਸਿੰਘ ਬਰਾੜ, ਪ੍ਰਭਜੋਤ ਸਿੰਘ ਬਰਾੜ, ਸਾਬਕਾ ਕੌਂਸਲਰ ਦਲੀਪ ਸਿੰਘ, ਗੁਰਮੀਤ ਸਿੰਘ ਚੌਂਤਰਾ, ਨਿਰਮਲ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਆਦਿ ਹਾਜ਼ਰ ਸਨ |
ਦਾਣਾ ਮੰਡੀ ਮਲੋਟ
ਮਲੋਟ, (ਪਾਟਿਲ, ਅਜਮੇਰ ਸਿੰਘ ਬਰਾੜ)-ਦਾਣਾ ਮੰਡੀ ਮਲੋਟ ਵਿਖੇ 77ਵਾਂ ਗਣਤੰਤਰ ਦਿਵਸ ਬੜੀ ਸ਼ਾਨ, ਗੌਰਵ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ | ਸਮਾਰੋਹ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਜੁਗਰਾਜ ਸਿੰਘ ਔਲਖ ਵਲੋਂ ਅਨਾਜ ਮੰਡੀ ਵਿਚ ਤਿਰੰਗਾ ਲਹਿਰਾਇਆ ਗਿਆ | ਤਿਰੰਗਾ ਲਹਿਰਾਉਣ ਉਪਰੰਤ ਉਨ੍ਹਾਂ ਵਲੋਂ ਸਲਾਮੀ ਲਈ ਗਈ, ਜਦਕਿ ਰਾਸ਼ਟਰੀ ਗੀਤ ਦੀ ਗੂੰਜ ਨਾਲ ਪੂਰਾ ਮਾਹੌਲ ਦੇਸ਼ ਭਗਤੀ ਨਾਲ ਗੂੰਜ ਉਠਿਆ | ਇਸ ਮੌਕੇ ਤਹਿਸੀਲਦਾਰ ਗੁਰਪ੍ਰੀਤ ਸਿੰਘ ਤੇ ਡੀ.ਐੱਸ.ਪੀ. ਮਲੋਟ ਵਲੋਂ ਮੁੱਖ ਮਹਿਮਾਨ ਦੀ ਅਗਵਾਈ ਕੀਤੀ ਗਈ ਅਤੇ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਗਿਆ | ਆਪਣੇ ਸੰਬੋਧਨ ਦੌਰਾਨ ਐੱਸ.ਡੀ.ਐੱਮ. ਜੁਗਰਾਜ ਸਿੰਘ ਔਲਖ ਨੇ ਗਣਤੰਤਰ ਦਿਵਸ ਦੀ ਮਹੱਤਤਾ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਨੂੰ ਹੱਕਾਂ ਦੇ ਨਾਲ-ਨਾਲ ਫ਼ਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰੇ ਗੀਤ, ਕਵਿਤਾਵਾਂ, ਨਿ੍ਤਿਆਂ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਭਰਪੂਰ ਸ਼ਲਾਘਾ ਮਿਲੀ | ਸਮਾਗਮ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਲੈਕ. ਵਰਿੰਦਰ ਬਜਾਜ ਅਤੇ ਪ੍ਰੋਫ਼ੈਸਰ ਰਿਸ਼ੀ ਹਿਰਦੇਪਾਲ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ, ਜਿਸ ਨਾਲ ਸਮੂਹ ਕਾਰਜਕ੍ਰਮ ਅਨੁਸ਼ਾਸਨ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ |
ਨਗਰ ਕੌਂਸਲ ਗਿੱਦੜਬਾਹਾ
ਗਿੱਦੜਬਾਹਾ, 27 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਨਗਰ ਕੌਂਸਲ ਗਿੱਦੜਬਾਹਾ ਦੇ ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ ਦੀ ਅਗਵਾਈ ਵਿਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਨਗਰ ਕੌਂਸਲ ਦਫ਼ਤਰ ਵਿਖੇ ਸਵੇਰ ਵੇਲੇ ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ | ਇਸ ਮੌਕੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਸਲਾਮੀ ਦਿੱਤੀ ਗਈ | ਬਿੰਟਾ ਅਰੋੜਾ ਵਲੋਂ ਨਗਰ ਕੌਂਸਲ ਦੇ ਸਮੂਹ ਕਰਮਚਾਰੀਆਂ ਤੇ ਹਾਜ਼ਰੀਨ ਨੂੰ ਗਣਤੰਤਰ ਦਿਵਸ ਦੀ ਵਧਾਈਆਂ ਦਿੱਤੀ ਗਈ | ਇਸ ਮੌਕੇ ਲੰਗਰ ਵੀ ਲਗਾਇਆ ਗਿਆ | ਇਸ ਦੌਰਾਨ ਕੌਂਸਲਰ ਦਵਿੰਦਰ ਸਿੰਘ ਹੰਟੀ, ਬਿੱਟੂ ਸੱਚਦੇਵਾ, ਸਮੂਹ ਕੌਂਸਲਰ, ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |
ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ
ਮਲੋਟ, (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤੋਂ ਬਾਅਦ ਦੇਸ਼ ਦੇ ਉਜਵਲ ਭਵਿੱਖ, ਰਾਸ਼ਟਰੀ ਏਕਤਾ, ਸਦਭਾਵਨਾ ਤੇ ਤਰੱਕੀ ਲਈ ਪ੍ਰਾਰਥਨਾਵਾਂ ਕੀਤੀਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਨੇ ਦਾਣਾ ਮੰਡੀ ਵਿਖੇ ਗਣਤੰਤਰ ਦਿਵਸ ਸਮਾਰੋਹ ਵਿਚ ਐੱਨ.ਸੀ.ਸੀ. ਪਰੇਡ ਵਿਚ ਹਿੱਸਾ ਲਿਆ ਅਤੇ ਆਪਣੀਆਂ ਦੇਸ਼ ਭਗਤੀ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਅਤੇ ਭਾਰਤ ਇਕ ਲੋਕਤੰਤਰੀ ਗਣਰਾਜ ਬਣਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਮੌਜੂਦ ਸਨ |
ਸੇਂਟ ਫ਼ਰੀਦ ਪਬਲਿਕ ਸਕੂਲ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਦੀ ਹਾਜ਼ਰੀ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਸਲੋਗਨ, ਭਾਸ਼ਣ ਮੁਕਾਬਲੇ ਅਤੇ ਰੰਗਾਰੰਗ ਡਾਂਸ ਆਈਟਮਾਂ ਪੇਸ਼ ਕੀਤੀਆਂ ਗਈਆਂ | ਬੱਚਿਆਂ ਨੇ ਦੇਸ਼ ਭਗਤੀ ਗੀਤ ਪੇਸ਼ ਕੀਤੇ | ਇਸ ਮੌਕੇ ਸੂਰਜ ਸਿੰਘ ਬਰਾੜ ਅਤੇ ਡਾਇਰੈਕਟਰ ਪਰਮਜੀਤ ਕੌਰ ਬਰਾੜ ਨੇ ਬੱਚਿਆਂ ਨੂੰ ਸੰਵਿਧਾਨ ਦੀ ਮਹੱਤਤਾ, ਦੇਸ਼ ਪ੍ਰਤੀ ਫ਼ਰਜ਼ ਤੇ ਏਕਤਾ ਬਾਰੇ ਜਾਣੂ ਕਰਵਾਇਆ | ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਵਿਦਿਆਰਥੀਆਂ ਨੂੰ ਇਮਾਨਦਾਰ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ |
ਡੱਬਵਾਲੀ ਵਿਖੇ ਕਾਂਗਰਸ ਨੇ ਗਣਤੰਤਰ ਦਿਵਸ ਮਨਾਇਆ
ਡੱਬਵਾਲੀ, (ਇਕਬਾਲ ਸਿੰਘ ਸ਼ਾਂਤ)-ਸ਼ਹਿਰੀ ਕਾਂਗਰਸ ਵਲੋਂ ਸਥਾਨਕ ਗਾਂਧੀ ਚੌਂਕ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਨੱਥੂ ਰਾਮ ਬਾਂਸਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੁਰਜੀਤ ਸਿੰਘ ਬਰਜੋਤ ਨੇ ਕੀਤੀ, ਜਦਕਿ ਸੀਨੀਅਰ ਕਾਂਗਰਸ ਆਗੂ ਡਾ. ਕੇ.ਵੀ. ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਆਪਣੇ ਸੰਬੋਧਨ ਵਿਚ ਡਾ. ਕੇ.ਵੀ. ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ, ਭਗਤ ਸਿੰਘ, ਰਾਜਗੁਰੂ, ਸੁਖਦੇਵ ਵਰਗੇ ਅਨੇਕਾਂ ਮਹਾਨ ਕ੍ਰਾਂਤੀਕਾਰੀਆਂ ਨੇ ਵੱਡਾ ਯੋਗਦਾਨ ਪਾਇਆ, ਜਿਸ ਦੇ ਬਲਬੂਤੇ ਭਾਰਤ ਆਜ਼ਾਦ ਹੋਇਆ | ਉਨÉਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਵਲੋਂ ਲਿਖੇ ਸੰਵਿਧਾਨ ਨੂੰ ਖ਼ਤਰੇ ਵਿਚ ਪਾ ਕੇ ਜਿਵੇਂ ਮੌਜੂਦਾ ਸਰਕਾਰ ਸੰਵਿਧਾਨਕ ਸੰਸਥਾਵਾਂ ਦਾ ਗ਼ਲਤ ਇਸਤੇਮਾਲ ਕਰਕੇ ਲੋਕਤੰਤਰ ਨੂੰ ਖ਼ਤਮ ਕਰਨ ਦਾ ਕੰਮ ਕਰ ਰਹੀ ਹੈ, ਉਸ ਦੇ ਖ਼ਿਲਾਫ਼ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ | ਇਸ ਮੌਕੇ ਸਟੇਜ ਸੰਚਾਲਨ ਸਾਬਕਾ ਕੌਂਸਲਰ ਵਿਨੋਦ ਬਾਂਸਲ ਨੇ ਕੀਤਾ |
ਡੱਬਵਾਲੀ ਵਿਖੇ ਸੋਨੀਪਤ ਦੀ ਚੇਅਰਮੈਨ ਨੇ ਕੌਮੀ ਝੰਡਾ ਲਹਿਰਾਇਆ
ਡੱਬਵਾਲੀ, (ਇਕਬਾਲ ਸਿੰਘ ਸ਼ਾਂਤ)-ਇਥੇ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ 77ਵਾਂ ਗਣਤੰਤਰ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ | ਉਪ ਮੰਡਲ ਪੱਧਰੀ ਸਮਾਗਮ ਵਿਚ ਜ਼ਿਲ੍ਹਾ ਪ੍ਰੀਸ਼ਦ ਸੋਨੀਪਤ ਦੀ ਚੇਅਰਮੈਨ ਮੋਨਿਕਾ ਦਹੀਆ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਦੀ ਸਲਾਮੀ ਲਈ | ਇਸ ਮੌਕੇ ਹਰਿਆਣਾ ਪੁਲਿਸ, ਹਰਿਆਣਾ ਮਹਿਲਾ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿਚ ਭਾਗ ਲਿਆ | ਸਮਾਗਮ ਵਿਚ ਡੱਬਵਾਲੀ ਦੇ ਐੱਸ.ਡੀ.ਐੱਮ. ਅਰਪਿਤ ਸੰਗਲ, ਐੱਸ.ਪੀ. ਨਿਕਿਤਾ ਖੱਟਰ, ਤਹਿਸੀਲਦਾਰ ਸੁਨੀਲ ਕੁਮਾਰ, ਡੀ.ਐੱਸ.ਪੀ. ਕਪਿਲ ਅਹਿਲਾਵਤ, ਬੀ.ਡੀ.ਪੀ.ਓ. ਹਰੀਸ਼ ਸਮੇਤ ਕਈ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ | ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਨਾਲ ਲਬਰੇਜ਼ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਮਾਂ ਬੰਨ੍ਹ ਦਿੱਤਾ | ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਮਾਰਚ ਪਾਸਟ ਅਤੇ ਹੋਰ ਗਤੀਵਿਧੀਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਲੋਂ ਝਾਕੀਆਂ ਰਾਹੀਂ ਸਰਕਾਰੀ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ ਗਈ | ਸਮਾਗਮ ਵਿਚ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਭਾਰਤ ਬੰਧੂ ਛਾਬੜਾ, ਭਾਰਤ ਇੰਦਰ ਛਾਬੜਾ, ਇਕਬਾਲ ਸਿੰਘ ਸ਼ਾਂਤ, ਪਵਨ ਕੁਮਾਰ, ਪੰਕਜ ਸ਼ਰਮਾ, ਪਰਮਜੀਤ ਯਾਦਵ ਅਤੇ ਭਾਰਤ ਭੂਸ਼ਣ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਮੋਨਿਕਾ ਦਹੀਆ ਨੇ ਸ਼ਲਾਘਾਯੋਗ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਸੜਕ ਹਾਦਸਿਆਂ ਵਿਚ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਉਣ ਦੀ ਸੇਵਾ ਨਿਭਾ ਰਹੇ ਮੰਡੀ ਡੱਬਵਾਲੀ ਐਂਬੂਲੈਂਸ ਸੇਵਾ ਟਰੱਸਟ ਦੇ ਸੰਚਾਲਕ ਕੁਲਵੰਤ ਸਿੰਘ ਪਥਰਾਲਾ ਨੂੰ ਉਨ੍ਹਾਂ ਦੀ ਯਾਦਗਾਰੀ ਚਿੰਨ ਤੇ ਪ੍ਰਸੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦਾ ਸਟੇਜ ਸੰਚਾਲਨ ਸਤਿਆਪਾਲ ਜੋਸ਼ੀ ਨੇ ਕੀਤਾ | ਇਸ ਤੋਂ ਇਲਾਵਾ ਆਜ਼ਾਦੀ ਸੈਨਾਨੀ ਵੈਦ ਰਾਮ ਦਿਆਲ ਚੌਂਕ ਵਿਖੇ ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਸਮਾਗਮ ਮਨਾਇਆ ਗਿਆ | ਇੱਥੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਆਸ਼ੀਸ਼ ਮਹਿਤਾ ਨੇ ਨਿਭਾਈ | ਸਥਾਨਕ ਸ਼ਹੀਦੀ ਚੌਂਕ ਵਿਖੇ ਕੌਂਸਲਰ ਸੁਨੀਲ ਜਿੰਦਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ | ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਗਣਤੰਤਰ ਦਿਵਸ ਹਿੰਦੀ ਸਾਹਿਤ ਸਦਨ ਵਿਚ ਮਨਾਇਆ ਗਿਆ, ਜਿੱਥੇ ਐਸੋਸੀਏਸ਼ਨ ਦੇ ਅਹੁਦੇਦਾਰ ਰਮੇਸ਼ ਚੰਦਰ ਕੌਸ਼ਿਕ ਨੇ ਕੌਮੀ ਝੰਡਾ ਲਹਿਰਾਇਆ |