ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਵਰਸ਼ਾ ਸੱਚਦੇਵਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ | ਝੰਡਾ ਲਹਿਰਾਉਣ ਉਪਰੰਤ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਭਾਸ਼ਣ, ਕਵਿਤਾਵਾਂ ਅਤੇ ਸਮੂਹ ਗਾਇਨ ਪੇਸ਼ ਕੀਤੇ ਗਏ | ਵਿਦਿਆਰਥੀਆਂ ਦੀਆਂ ਪ੍ਰਸਤੁਤੀਆਂ ਨੇ ਸਾਰੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ | ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਿਲ ਕੇ ਪੇਸ਼ ਕੀਤਾ ਗਿਆ ਨਿ੍ਤਯ ਰਿਹਾ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ, ਕਰਤੱਬ ਅਤੇ ਨੈਤਿਕਤਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ ਅਤੇ ਪੂਰੇ ਕਾਰਜਕ੍ਰਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ |