28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)- ਬੀਤੇ ਦਿਨੀਂ ਗੋਨਿਆਣਾ ਰੋਡ (ਦਰਵਾਜੇ ਵਾਲੀ ਗਲੀ) ਸਥਿਤ ਮੰਦਰ ਦੀ ਗੁਰੂ ਰਵਿਦਾਸ ਵਿਕਾਸ ਸਭਾ ਦੀ ਪ੍ਰਭਾਤ ਫੇਰੀ ਸੰਗਤ ਨੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਪ੍ਰਭਾਤ ਫੇਰੀ ਕੱਢੀ ਗਈ | ਇਹ ਪ੍ਰਭਾਤ ਫੇਰੀ ਮੰਦਰ ਤੋਂ ਚੱਲ ਕੇ ਮਲੋਟ ਰੋਡ ਹੁੰਦੀ ਹੋਈ ਕੋਟਕਪੂਰਾ ਰੋਡ ਦੀ ਤਿਲਕ ਨਗਰ ਮੁਹੱਲੇ ਦੀਆਂ ਸਾਰੀਆਂ ਗਲੀਆਂ ਵਿਚੋਂ ਹੁੰਦੀ ਹੋਈ ਵਾਪਸ ਮੰਦਰ ਪਹੁੰਚੀ | ਇਸ ਦੌਰਾਨ ਕਈ ਥਾਵਾਂ ਉਪਰ ਸੰਗਤ ਲਈ ਚਾਹ ਤੇ ਬਿਸਕੁਟਾਂ ਦਾ ਪ੍ਰਬੰਧ ਕੀਤਾ ਗਿਆ | ਪ੍ਰਭਾਤ ਫੇਰੀ ਦੇ ਪ੍ਰਧਾਨ ਪ੍ਰਕਾਸ਼ ਪਾਸੀ ਨੇ ਦੱਸਿਆ ਕਿ ਗੁਰੂ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਬੰਧ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕੀਤਾ ਜਾਵੇਗਾ ਅਤੇ 1 ਫ਼ਰਵਰੀ ਨੂੰ ਭੋਗ ਪਵੇਗਾ | ਮੰਦਰ ਨੂੰ ਸੁੰਦਰ ਲਾਇਟਾਂ ਤੇ ਲੜੀਆਂ ਨਾਲ ਸਜਾਇਆ ਗਿਆ ਹੈ | 1 ਫ਼ਰਵਰੀ ਨੂੰ ਸਵੇਰੇ 11 ਵਜੇ ਨਗਰ ਕੀਰਤਨ ਕੱਢਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਾਸਮਤੀ 'ਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
Ad Position 24