28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਸਮਤੀ 'ਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਏਪੀਡਾ ਦੇ ਸਹਿਯੋਗ ਨਾਲ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੇ 68 ਅਗਾਂਹਵਧੂ ਕਿਸਾਨਾਂ ਨੇ ਸ਼ਿਰਕਤ ਕੀਤੀ | ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਕਰਮਜੀਤ ਸ਼ਰਮਾ ਨੇ ਭਾਗ ਲੈਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ | ਪੋ੍ਰਗਰਾਮ ਦੌਰਾਨ ਡਾ. ਪ੍ਰਮੋਦ ਕੁਮਾਰ ਤੋਮਰ ਵਿਗਿਆਨੀ ਏਪੀਡਾ ਨੇ ਬਾਸਮਤੀ ਦੀ ਫ਼ਸਲ ਵਿਚ ਖੇਤੀ ਰਸਾਇਣਾਂ ਦੀ ਰਹਿੰਦ-ਖੂੰਹਦ ਅਤੇ ਇਸ ਨਾਲ ਸੰਬੰਧਿਤ ਮਨੁੱਖੀ ਤੇ ਵਾਤਾਵਰਨ 'ਤੇ ਪ੍ਰਭਾਵਾਂ ਦਾ ਤਕਨੀਕੀ ਪੱਖ ਪੇਸ਼ ਕੀਤਾ | ਉਨ੍ਹਾਂ ਬਾਸਮਤੀ ਦੀ ਫ਼ਸਲ ਉਪਰ ਕੁਝ ਖ਼ਾਸ ਖੇਤੀ ਰਸਾਇਣਾਂ ਦੀ ਵਰਤੋਂ 'ਤੇ ਲਗਾਈ ਪਾਬੰਦੀ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ | ਇਸ ਦੇ ਨਾਲ-ਨਾਲ ਉਨ੍ਹਾਂ ਨੇ ਇਨ੍ਹਾਂ ਪਾਬੰਦੀਸ਼ੁਦਾ ਖੇਤੀ ਰਸਾਇਣਾਂ ਦੇ ਬਦਲਵੇਂ ਹੱਲ ਅਤੇ ਸਰਬਪੱਖੀ ਕੀਟ ਤੇ ਬਿਮਾਰੀ ਪ੍ਰਬੰਧਨ ਬਾਰੇ ਸੰਪੂਰਨ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ | ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪੋ੍ਰਫ਼ੈਸਰ (ਫ਼ਸਲ ਵਿਗਿਆਨ) ਨੇ ਬਾਸਮਤੀ ਵਿਚ ਸਰਬਪੱਖੀ ਨਦੀਨ ਤੇ ਖ਼ੁਰਾਕੀ ਤੱਤ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਡਾ. ਸੁਖਜਿੰਦਰ ਸਿੰਘ ਸਹਾਇਕ ਪੋ੍ਰਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਤੇ ਸਬਜ਼ੀਆਂ ਵਿਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਡਾ. ਵਿਵੇਕ ਸ਼ਰਮਾ ਸਹਾਇਕ ਪੋ੍ਰਫ਼ੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਵਿਚ ਹੋਣ ਵਾਲੀਆਂ ਬਿਮਾਰੀਆਂ ਤੇ ਚਿੱਚੜਾਂ ਦੀ ਰੋਕਥਾਮ ਲਈ ਦਵਾਈਆਂ ਦੀ ਯੋਗ ਵਰਤੋਂ ਬਾਰੇ ਚਾਨਣਾ ਪਾਇਆ | ਇਸ ਦੌਰਾਨ ਕਿਸਾਨਾਂ ਨੂੰ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸੰਬੰਧੀ ਸਾਹਿਤ ਵੀ ਵੰਡਿਆ ਗਿਆ | ਕੈਂਪ ਦੇ ਅਖ਼ੀਰ ਵਿਚ ਚਰਨਜੀਤ ਕੌਰ ਡੈਮੋਸਟਰੇਟਰ ਗ੍ਰਹਿ ਵਿਗਿਆਨ ਨੇ ਆਏ ਹੋਏ ਕਿਸਾਨਾਂ ਅਤੇ ਡਾ. ਪ੍ਰਮੋਦ ਕੁਮਾਰ ਤੋਮਰ ਦਾ ਇਸ ਪੋ੍ਰਗਰਾਮ ਵਿਚ ਹਿੱਸਾ ਲੈਣ ਲਈ ਧੰਨਵਾਦ ਕੀਤਾ | ਕਿਸਾਨਾਂ ਵਲੋਂ ਬਾਸਮਤੀ ਦੀ ਕਾਸ਼ਤ ਸੰਬੰਧੀ ਕੀਤੇ ਗਏ ਸਵਾਲਾਂ ਦੇ ਮੌਕੇ 'ਤੇ ਜਵਾਬ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ ਗਣਤੰਤਰ ਦਿਵਸ ਦੀ ਪਰੇਡ 'ਚ ਹਿੱਸਾ ਲਿਆ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ
Ad Position 24