28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਮੂਹ ਰੈੱਡ ਰਿਬਨ ਕਲੱਬਾਂ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹੇ ਦੀਆਂ ਸਮੂਹ ਰੈੱਡ ਰਿਬਨ ਕਲੱਬਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 15 ਕਾਲਜਾਂ ਨੇ ਹਿੱਸਾ ਲਿਆ | ਇਸ ਮੌਕੇ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਐੱਚ.ਆਈ.ਵੀ./ਏਡਜ਼, ਖ਼ੂਨਦਾਨ, ਟੀ.ਬੀ. ਬਾਰੇ ਜਾਗਰੂਕਤਾ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਵਿਸ਼ਿਆਂ ਨਾਲ ਸੰਬੰਧਿਤ ਸਨ | ਇਨ੍ਹਾਂ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਭਾਗੀਦਾਰਾਂ ਨੂੰ ਟਰਾਫ਼ੀਆਂ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਹੀ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਲਖਵੀਰ ਸਿੰਘ ਸਟੈਨੋ, ਮਨਪ੍ਰੀਤ ਸਿੰਘ ਤੇ ਡਾ. ਸ਼ਵੇਤਾ ਦਰਗਨ ਰੈੱਡ ਰਿਬਨ ਇੰਚਾਰਜ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਯੋਗਦਾਨ ਪਾਇਆ ਗਿਆ | ਮੁਕਾਬਲਿਆਂ ਦੀ ਜੱਜਮੈਂਟ ਲਈ ਆਏ ਹੋਏ ਸਾਰੇ ਜੱਜਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਸ਼ਵੇਤਾ ਦਰਗਨ ਵਲੋਂ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਵਲੋਂ ਵਿਭਾਗ ਦੁਆਰਾ ਕੀਤੇ ਜਾਂਦੇ ਵੱਖ-ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੇ ਅੰਤ ਵਿਚ ਸਹਾਇਕ ਡਾਇਰੈਕਟਰ ਵਲੋਂ ਹਾਜ਼ਰ ਵੱਖ-ਵੱਖ ਕਾਲਜਾਂ ਦੇ ਟੀਚਰ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆਪਦਾ ਮਿੱਤਰ ਪੋ੍ਰਗਰਾਮ ਅਧੀਨ ਵਲੰਟੀਅਰਾਂ ਦੀ 7 ਦਿਨਾਂ ਟ੍ਰੇਨਿੰਗ ਸ਼ੁਰੂ ਅਗਲੀ ਖ਼ਬਰ ਐੱਸ.ਡੀ. ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ ਗਣਤੰਤਰ ਦਿਵਸ ਦੀ ਪਰੇਡ 'ਚ ਹਿੱਸਾ ਲਿਆ
Ad Position 24