ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਾਸੀ ਸ਼ਿੰਗਾਰਾ ਸਿੰਘ (90) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਮਿ੍ਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਮੌਕੇ ਮੁਖ਼ਤਿਆਰ ਸਿੰਘ, ਬਲਵਿੰਦਰ ਸਿੰਘ, ਸੋਭਾ ਸਿੰਘ, ਗੁਰਮੀਤ ਸਿੰਘ ਕਾਕਾ, ਨਿਹਾਲ ਸਿੰਘ, ਮਹਿੰਦਰ ਸਿੰਘ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ |