28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਿਵਲ ਸਰਜਨ ਨੇ ਜ਼ਿਲ੍ਹੇ 'ਚ ਲਗਾਏ ਟੀਕਾਕਰਨ ਕੈਂਪਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਹਰਮਹਿੰਦਰ ਪਾਲ)- ਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਇਸ ਸੰਬੰਧੀ ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਚ ਲਗਾਏ ਜਾ ਰਹੇ ਟੀਕਾਕਰਨ ਕੈਂਪ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿਚ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਜਣੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜ਼ਿਲ੍ਹੇ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਜਾਂ ਆਪਣੇ ਨੇੜੇ ਦੇ ਘਰਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ, ਕਿਉਂਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬਿਮਾਰੀ ਦਾ ਖ਼ਤਰਾ ਸਮਾਜ 'ਤੇ ਬਣਿਆ ਰਹਿੰਦਾ ਹੈ | ਇਸ ਲਈ ਕਿਸੇ ਵੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜ਼ਰੂਰੀ ਹੈ | ਇਸ ਮੌਕੇ ਡਾ. ਰਜੀਵ ਸੱਚਦੇਵਾ ਸੀਨੀਅਰ ਮੈਡੀਕਲ ਅਫ਼ਸਰ, ਡਾ. ਨਵਰੋਜ ਗੋਇਲ ਮੈਡੀਕਲ ਅਫ਼ਸਰ, ਕੇਵਲਪ੍ਰੀਤ ਕੌਰ ਮ.ਪ.ਹ.ਵ. ਫੀਮੇਲ, ਐੱਲ.ਐੱਚ.ਵੀ. ਰਜਿੰਦਰ ਕੌਰ, ਜੋਗਿੰਦਰ ਸਿੰਘ, ਰਿਸ਼ਬ, ਗੁਰਪ੍ਰੀਤ ਸਿੰਘ ਭੁੱਲਰ ਅਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ
Ad Position 24