28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਸ਼ਾ ਸਮੱਗਰੀ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 29-01-2026
ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਤਿੰਨ ਵਿਅਕਤੀਆਂ ਤੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਾਦਿਕ ਚੌਂਕ, ਫ਼ਰੀਦਕੋਟ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ, ਫ਼ਰੀਦਕੋਟ ਤੋਂ ਗੁਰਮੀਤ ਸਿੰਘ ਗੀਤੀ ਪੁੱਤਰ ਪਿਆਰਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਨੇੜੇ ਜਹਾਜ਼ ਗਰਾਊਾਡ, ਫ਼ਰੀਦਕੋਟ ਮੌਜੂਦ ਸਨ ਤਾਂ ਸਕੂਟਰੀ 'ਤੇ ਆ ਰਹੇ ਅਨੀਕੇਤ ਸਿੰਘ ਪੁੱਤਰ ਉਦੈ ਸਿੰਘ ਅਤੇ ਇਮਾਨਜੀਤ ਸਿੰਘ ਪੁੱਤਰ ਹਰਸਰਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 10.57 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਅਤੇ 6200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਦਾਖ਼ਲਾ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
Ad Position 24