28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਦਾਖ਼ਲਾ ਮੁਹਿੰਮ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ | ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵਲੋਂ ਸ.ਸ.ਸ.ਸ. (ਲੜਕੀਆਂ) ਤੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਹਰੀ ਝੰਡੀ ਦੇ ਕੇ ਦਾਖ਼ਲਾ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ | ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਯਾਦਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਦਾਖ਼ਲਾ ਵੈਨ ਜ਼ਿਲ੍ਹੇ ਦੇ ਸਾਰੇ 6 ਸਿੱਖਿਆ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਸਪਾਲ ਮੋਂਗਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਪ੍ਰਾਪਤ ਸਟਾਫ਼ ਵਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵਲੋਂ ਈ-ਪੰਜਾਬ ਪੋਰਟਲ 'ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆਂ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਕੋਈ ਸਮੱਸਿਆ ਨਾ ਆਵੇ | ਇਸ ਮੌਕੇ ਰਜਿੰਦਰ ਸੋਨੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ, ਯਸ਼ਪਾਲ ਸਿੰਘ , ਮਨੋਜ ਬੇਦੀ, ਬਲਵਿੰਦਰ ਸਿੰਘ, ਪਿ੍ੰਸੀਪਲ ਸੁਭਾਸ਼ ਝਾਂਬ, ਕਮਲਪ੍ਰੀਤ ਸਿੰਘ ਡੀ.ਆਰ.ਸੀ., ਗੁਰਮੇਲ ਸਿੰਘ, ਰਾਜੀਵ ਕੁਮਾਰ, ਗੁਰਵਿੰਦਰ ਸਿੰਘ, ਅਮਨ ਅਰੋੜਾ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਮਮਤਾ ਰਾਣੀ ਸੀ.ਐੱਚ.ਟੀ., ਹਰਮਨ ਬਰਾੜ, ਕਾਰਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਸੰਬੰਧੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਤਿੰਨ ਵਿਅਕਤੀ ਕਾਬੂ
Ad Position 24