28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੜਕ ਸੁਰੱਖਿਆ ਸੰਬੰਧੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 29-01-2026
ਮਲੋਟ, 28 ਜਨਵਰੀ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਪੰਜਾਬ ਪੁਲਿਸ ਮਲੋਟ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਵਿਚ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦੀ ਅਗਵਾਈ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕੀਤੀ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ, ਐੱਸ.ਆਈ. ਸੁਖਦੇਵ, ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ, ਏ.ਐੱਸ.ਆਈ. ਗੁਰਮੀਤ ਸਿੰਘ, ਮਲੋਟ ਟ੍ਰੈਫ਼ਿਕ ਇੰਚਾਰਜ ਤੇ ਏ.ਐੱਸ.ਆਈ. ਹਰਮਿੰਦਰ ਸਿੰਘ ਜ਼ਿਲ੍ਹਾ ਜਾਗਰੂਕਤਾ ਇੰਚਾਰਜ ਨੇ ਬੱਚਿਆਂ ਨੂੰ ਸਾਈਕਲ ਚਲਾਉਣ ਲਈ ਉਤਸਾਹਿਤ ਕੀਤਾ | ਬੱਚਿਆਂ ਅਤੇ ਸ਼ਹਿਰ ਵਾਸੀਆਂ ਵਿਚ ਜਾਗਰੂਕਤਾ ਪੈਦਾ ਕਰਦੇ ਹੋਏ ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਨੂੰ ਸ਼ਰਾਬ ਪੀ ਕੇ ਗੱਡੀ ਨਹੀਂ ਚਲਾਉਣੀ ਚਾਹੀਦੀ ਅਤੇ ਨਾ ਹੀ ਨਸ਼ੇ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਤੋਂ ਇਲਾਵਾ ਹੋਰ ਸਾਵਧਾਨੀਆਂ ਨੂੰ ਅਪਣਾਇਆ ਜਾਵੇ | ਇਸ ਮੌਕੇ ਰਵੀ ਨਾਗਪਾਲ, ਮਨਦੀਪ ਕੌਰ ਸੋਢੀ, ਰਮਨਪ੍ਰੀਤ ਕੌਰ, ਨਿਸ਼ਾਨ ਸਿੰਘ, ਸਰਵਜੀਤ ਸਿੰਘ ਭੱਟੀ, ਐੱਚ.ਸੀ. ਬਲੌਰ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਦਾਖ਼ਲਾ ਮੁਹਿੰਮ 2026 ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਦਾਖ਼ਲਾ ਮੁਹਿੰਮ ਦਾ ਆਗਾਜ਼
Ad Position 24