28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੂਬਾ ਪੱਧਰੀ ਵੀਰ ਗਾਥਾ ਆਨਲਾਈਨ ਮੁਕਾਬਲੇ 'ਚ ਮਹਿਕਰੀਤ ਕੌਰ ਅੱਵਲ

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸੂਬਾ ਪੱਧਰੀ ਵੀਰ ਗਾਥਾ ਮੁਕਾਬਲੇ ਆਨਲਾਈਨ ਮੋਡ ਰਾਹੀਂ ਕਰਵਾਏ ਗਏ | ਇਨ੍ਹਾਂ ਆਨਲਾਈਨ ਮੁਕਾਬਲਿਆਂ ਵਿਚ ਸਾਰੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵਿਦਿਆਰਥੀਆਂ ਨੇ ਵੀਰ ਗਾਥਾ ਨਾਲ ਜੁੜੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ | ਇਨ੍ਹਾਂ ਆਨਲਾਈਨ ਮੁਕਾਬਲਿਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਪੇਂਟਿੰਗ, ਪੈਰਾਗ੍ਰਾਫ਼ ਲਿਖਣ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਸਵਿੰਦਰਪਾਲ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਪਰੋਕਤ ਆਨਲਾਈਨ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ ਦੀ ਅਗਵਾਈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਰਾਜ ਕੁਮਾਰ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਵੀਨ ਸ਼ਰਮਾ ਦੀ ਰਹਿਨੁਮਾਈ ਹੇਠ ਸਰਵਹਿੱਤਕਾਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਮਹਿਕਰੀਤ ਕੌਰ ਨੇ ਪੈਰਾਗ੍ਰਾਫ਼ ਲਿਖਣ ਮੁਕਾਬਲੇ ਵਿਚ ਭਾਗ ਲਿਆ ਅਤੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਗਾਈਡ ਅਧਿਆਪਕਾਂ ਤੇ ਪਿ੍ੰਸੀਪਲ ਨੂੰ ਉਨ੍ਹਾਂ ਦੀ ਇਸ ਉਪਲਬਧੀ 'ਤੇ ਮੁਬਾਰਕਾਂ ਦਿੱਤੀਆਂ ਅਤੇ ਉਚੇਚੇ ਤੌਰ 'ਤੇ ਵਿਦਿਆਰਥਣ ਮਹਿਕਰੀਤ ਕੌਰ, ਉਸ ਦੇ ਗਾਈਡ ਅਧਿਆਪਕ ਤੇ ਜ਼ਿਲ੍ਹਾ ਪੱਧਰੀ ਵੀਰ ਗਾਥਾ ਆਨਲਾਈਨ ਮੁਕਾਬਲੇ ਟੀਮ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ, ਡੀ.ਆਰ.ਸੀ. ਗੁਰਮੇਲ ਸਿੰਘ ਸਾਗੂ, ਜ਼ਿਲ੍ਹਾ ਨੋਡਲ ਅਫ਼ਸਰ ਵੀਰ ਗਾਥਾ ਰਾਜ ਕੁਮਾਰ, ਸਹਾਇਕ ਨੋਡਲ ਅਫ਼ਸਰ ਵੀਰ ਗਾਥਾ ਮੁਕਾਬਲੇ ਪ੍ਰਵੀਨ ਕੁਮਾਰ ਸ਼ਰਮਾ, ਪਿ੍ੰਸੀਪਲ ਪੂਰਨ ਚੰਦ ਅਤੇ ਸਕੂਲ ਦੇ ਕਮੇਟੀ ਮੈਂਬਰ ਨਰੋਤਮ ਦਾਸ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਨੂੰ ਸਖ਼ਤੀ ਨਾਲ ਬੰਦ ਕਰੇ ਪੰਜਾਬ ਸਰਕਾਰ-ਭਾਈ ਹਰਨਿਰਪਾਲ ਸਿੰਘ ਕੁੱਕੂ ਅਗਲੀ ਖ਼ਬਰ ਆਬਾਦੀ ਵਾਲੀ ਜਗ੍ਹਾ 'ਚ ਵਪਾਰਕ ਅਦਾਰਿਆਂ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ
Ad Position 24