ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਸੂਬੇ ਦੀਆਂ ਸੜਕਾਂ ਦੇ ਨਵੀਨੀਕਰਨ ਦਾ ਕੰਮ ਲਗਾਤਾਰ ਜਾਰੀ ਹੈ | ਸ੍ਰੀ ਮੁਕਤਸਰ ਸਾਹਿਬ ਹਲਕੇ ਦੀਆਂ ਰਹਿੰਦੀਆਂ ਸੜਕਾਂ ਦਾ ਕੰਮ ਵੀ 31 ਮਾਰਚ 2026 ਤੱਕ ਮੁਕੰਮਲ ਹੋ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਿੰਡ ਭੁੱਲਰ ਦੀ ਫਿਰਨੀ ਅਤੇ ਪਿੰਡ ਥਾਂਦੇਵਾਲਾ ਤੋਂ ਭੁੱਲਰ ਦੀ ਸੜਕ ਨੂੰ 18 ਫ਼ੁੱਟੀ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਨੂੰ ਵਿਕਸਤ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੜਕਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਸਹੂਲਤ ਹੋਵੇਗੀ ਅਤੇ ਉਨ੍ਹਾਂ ਦਾ ਜੀਵਨ ਪੱਧਰ ਉਚਾ ਹੋਵੇਗਾ | ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ ਪਿੰਡ ਭੁੱਲਰ ਦੀ ਫਿਰਨੀ 'ਤੇ 1 ਕਰੋੜ 5 ਲੱਖ 80 ਹਜ਼ਾਰ ਰੁਪਏ, ਜਦਕਿ ਪਿੰਡ ਥਾਂਦੇਵਾਲਾ ਤੋਂ ਭੁੱਲਰ ਦੀ 18 ਫ਼ੁੱਟੀ ਸੜਕ ਬਣਨ 'ਤੇ 2 ਕਰੋੜ 97 ਲੱਖ 85 ਹਜ਼ਾਰ ਰੁਪਏ ਲਾਗਤ ਆਵੇਗੀ | ਇਸ ਮੌਕੇ ਪਿੰਡ ਭੁੱਲਰ ਦੇ ਸਰਪੰਚ ਗੁਰਲਾਲ ਸਿੰਘ ਅਤੇ ਬਲਰਾਜ ਸਿੰਘ ਭੁੱਲਰ ਨੇ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਫਿਰਨੀ ਦੀ ਹਾਲਤ ਬਹੁਤ ਹੀ ਖ਼ਸਤਾ ਹਾਲਤ ਬਣੀ ਹੋਈ ਸੀ | ਫਿਰਨੀ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ | ਇਸ ਤੋਂ ਇਲਾਵਾ ਪਿੰਡ ਥਾਂਦੇਵਾਲਾ ਦੇੇ ਸਰਪੰਚ ਬਲਵਿੰਦਰ ਸਿੰਘ ਬਿੰਦਾ ਤੇ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੜਕ ਦੀ ਚੌੜਾਈ ਘੱਟ ਹੋਣ ਤੇ ਖ਼ਸਤਾ ਹਾਲਤ ਹੋਣ ਨਾਲ ਕਾਫ਼ੀ ਹਾਦਸੇ ਵਾਪਰਦੇ ਸਨ, ਜਿਸ ਕਾਰਨ ਪਿੰਡ ਵਾਸੀਆਂ ਨੂੰ ਵੱਡੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ ਲੁਬਾਣਿਆਂਵਾਲੀ, ਬਲਾਕ ਸੰਮਤੀ ਮੈਂਬਰ ਜਗਮੀਤ ਸਿੰਘ ਜੱਗਾ, ਕੁਲਦੀਪ ਸਿੰਘ ਮੈਂਬਰ, ਗੁਰਸੇਵਕ ਸਿੰਘ, ਕੁਲਵਿੰਦਰ ਸਿੰਘ, ਬਲਵੰਤ ਸਿੰਘ, ਮੰਦਰ ਸਿੰਘ ਮੈਂਬਰ, ਸੋਨਾ ਸਰਪੰਚ, ਗੋਸ਼ਾ ਬਰਾੜ, ਪਿੰਦਰ ਬਰਾੜ, ਗੁਰਬਾਗ ਸਿੰਘ ਸੋਨਾ, ਮੈਂਬਰ ਅਮਰੀਕ ਸਿੰਘ, ਜਸਪਾਲ ਧਾਲੀਵਾਲ, ਗੁਰਦੀਪ ਪ੍ਰਧਾਨ, ਅੰਮਿ੍ਤਪਾਲ ਸਿੰਘ, ਪਿੰਦੀ ਬਰਾੜ, ਸੁਖਦੀਪ ਸਿੰਘ ਬਰਾੜ ਮੈਂਬਰ, ਜਗਮੇਲ ਸਿੰਘ ਮੇਲਾ, ਗਗਨਦੀਪ ਸੈਂਪੂ, ਅਮਰਜੀਤ ਸਿੰਘ, ਸਤਿੰਦਰ ਸਿੰਘ ਬਰਾੜ, ਸਰਪੰਚ ਜਸਪਾਲ ਸਿੰਘ, ਸਰਪੰਚ ਗੁਰਦੀਪ ਸਿੰਘ ਰੋੜਾਂਵਾਲਾ, ਸਮਸ਼ੇਰ ਸਿੰਘ ਵੜਿੰਗ, ਅਮਨਦੀਪ ਸਿੰਘ ਬਰਾੜ, ਉਪਕਾਰ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਮੰਡੀ ਬੋਰਡ ਐਕਸੀਅਨ ਵੀਨਸ਼ ਗਰਗ, ਜੇ.ਈ. ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |