28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹੇ ਵਿਚ ਚੱਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜ਼ੋਨ ਇੰਚਾਰਜ ਚੁਸਪਿੰਦਰ ਸਿੰਘ ਵਲੋਂ ਕੀਤੀ ਗਈ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਪਿੰਡ ਤੇ ਵਾਰਡ ਪੱਧਰ 'ਤੇ ਵਿਲੇਜ ਡਿਫ਼ੈਂਸ ਕਮੇਟੀ ਅਤੇ ਵਾਰਡ ਡਿਫ਼ੈਂਸ ਕਮੇਟੀ ਦੀਆਂ ਮੀਟਿੰਗਾਂ ਦੀ ਪ੍ਰਗਤੀ, ਨਸ਼ਾ ਮੁਕਤੀ ਲਈ ਤਿਆਰ ਕੀਤੀ ਗਈ ਐਪਲੀਕੇਸ਼ਨ ਦੀ ਕਾਰਗੁਜ਼ਾਰੀ, ਕਮੇਟੀ ਮੈਂਬਰਾਂ ਦੇ ਪਛਾਣ ਪੱਤਰਾਂ ਦੀ ਤਿਆਰੀ ਅਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਚੁਸਪਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਅੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਵਿਲੇਜ ਤੇ ਵਾਰਡ ਡਿਫ਼ੈਂਸ ਕਮੇਟੀਆਂ ਦੀ ਮਜ਼ਬੂਤੀ ਨਾਲ ਹੀ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਿਤ ਸਮਾਂ-ਸੀਮਾ ਅੰਦਰ ਸਾਰੀਆਂ ਮੀਟਿੰਗਾਂ ਕਰਵਾਈਆਂ ਜਾਣ ਅਤੇ ਉਨ੍ਹਾਂ ਦੀ ਰਿਪੋਰਟਿੰਗ ਸੁਚੱਜੇ ਢੰਗ ਨਾਲ ਕੀਤੀ ਜਾਵੇ | ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤੀ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਇਲਾਜ ਉਪਰੰਤ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੁਜ਼ਗਾਰ ਤੇ ਮੁੜ ਵਸੇਬੇ ਨਾਲ ਜੋੜਨ ਲਈ ਠੋਸ ਕਦਮ ਚੁੱਕੇ ਜਾਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐੱਸ.ਡੀ.ਐੱਮ. ਗਿੱਦੜਬਾਹਾ ਜਸਪਾਲ ਸਿੰਘ, ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਐੱਸ.ਪੀ. (ਐੱਚ) ਹਰਕਮਲ ਕੌਰ, ਮਨਵੀਰ ਸਿੰਘ ਖੁੱਡੀਆਂ ਜ਼ਿਲ੍ਹਾ ਕੋਆਰਡੀਨੇਟਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਚਲਾਇਆ ਸਰਚ ਅਭਿਆਨ ਅਗਲੀ ਖ਼ਬਰ ਸੜਕਾਂ ਦੇ ਨਵੀਨੀਕਰਨ ਦੇ ਕੰਮ 'ਚ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਵਿਧਾਇਕ
Ad Position 24