01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

Ad Position 21
No active advertisement
ਅਜੀਤ ਡੈਸਕ 31-01-2026
ਸ੍ਰੀ ਮੁਕਤਸਰ ਸਾਹਿਬ, 30 ਜਨਵਰੀ (ਹਰਮਹਿੰਦਰ ਪਾਲ)-ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸਾਬਕਾ ਪੁਲਿਸ ਅਧਿਕਾਰੀ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਇੱਥੋਂ ਦੀ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਇਨ੍ਹਾਂ ਦੋਵਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਵਿਖੇ ਦਰਜ ਫ਼ਿਰੌਤੀ ਮੰਗਣ ਦੇ ਇਕ ਸਾਲ ਪੁਰਾਣੇ ਮਾਮਲੇ ਦੇ ਸੰਬੰਧ ਵਿਚ 25 ਜਨਵਰੀ ਨੂੰ ਅੰਮਿ੍ਤਸਰ ਤੋਂ ਗਿ੍ਫ਼ਤਾਰ ਕਰਕੇ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਸੀ | ਅਦਾਲਤ ਨੇ ਪਹਿਲਾਂ ਇਕ ਦਿਨ ਦਾ 26 ਜਨਵਰੀ ਤੱਕ ਅਤੇ ਫ਼ਿਰ 30 ਜਨਵਰੀ ਤੱਕ ਪੁਲਿਸ ਰਿਮਾਂਡ ਭੇਜ ਦਿੱਤਾ ਸੀ | ਅੱਜ ਪੁਲਿਸ ਵਲੋਂ ਦੋਵਾਂ ਜਣਿਆਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ, ਤਾਂ ਅਦਾਲਤ ਨੇ ਦੋਵਾਂ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪੋ੍ਰ. ਆਰ. ਡੀ. ਬਾਂਸਲ ਦੀ ਯਾਦ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕੱਲ੍ਹ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸ਼ੋਭਾ ਯਾਤਰਾ ਕੱਢੀ
Ad Position 24