ਸ੍ਰੀ ਮੁਕਤਸਰ ਸਾਹਿਬ, 30 ਜਨਵਰੀ (ਹਰਮਹਿੰਦਰ ਪਾਲ)-ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਵਲੋਂ ਪੰਜਾਬ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੇ ਪਿੱਛੇ ਰਿਫ਼ਲੈਕਟਰ ਲਗਾਏ ਜਾ ਰਹੇ ਹਨ | ਇਹ ਰਿਫ਼ਲੈਕਟਰ ਲਗਾਉਣ ਦੀ ਸ਼ੁਰੂਆਤ ਏ.ਆਰ.ਟੀ.ਓ. ਟਰਾਂਸਪੋਰਟ ਵਿਭਾਗ ਜਸਵਿੰਦਰ ਕੰਬੋਜ ਨੇ ਕੀਤੀ | ਇਸ ਦੌਰਾਨ ਉਨ੍ਹਾਂ ਨਾਲ ਡੇਰਾ ਭਾਈ ਮਸਤਾਨ ਦੇ ਪਿ੍ੰਸੀਪਲ ਮਨੀਸ਼ ਚੋਪੜਾ, ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਡਾਕਟਰ ਵਿਜੇ ਬਜਾਜ, ਦੀਪਾਂਸ਼ੂ ਕੁਮਾਰ, ਨਵਦੀਪ ਕੁਮਾਰ, ਸਿੱਖਿਆ ਵਿਭਾਗ ਦੇ ਕੋਆਰਡੀਨੇਟਰ ਸ਼ਮਿੰਦਰ ਬੱਤਰਾ ਤੇ ਸਿਹਤ ਵਿਭਾਗ ਤੋਂ ਹੈਲਥ ਇੰਸਪੈਕਟਰ ਲਾਲ ਚੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਸੰਸਥਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਸਕੂਲ ਵੈਨਾਂ 'ਤੇ ਰਿਫ਼ਲੈਕਟਰ ਲਗਾਏ ਜਾ ਰਹੇ ਹਨ, ਤਾਂ ਜੋ ਬੱਚਿਆਂ ਦੀ ਸੁਰੱਖਿਆ ਵਧ ਸਕੇ | ਇਸ ਦੌਰਾਨ ਏ.ਆਰ.ਟੀ.ਓ. ਜਸਵਿੰਦਰ ਕੰਬੋਜ ਨੇ ਕਿਹਾ ਕਿ ਡਰਾਈਵਰ ਸਕੂਲ ਸੇਫ਼ਟੀ ਵਾਹਨ ਪਾਲਸੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ | ਇਸ ਦੌਰਾਨ ਡਰਾਈਵਰਾਂ ਨੂੰ ਜਾਗਰੂਕਤਾ ਇਸ਼ਤਿਹਾਰ ਵੰਡੇ ਗਏ | ਪਿ੍ੰਸੀਪਲ ਮਨੀਸ਼ ਚੋਪੜਾ ਨੇ ਕਿਹਾ ਕਿ ਮੁਕਤੀਸਰ ਵੈੱਲਫ਼ੇਅਰ ਕਲੱਬ ਤੇ ਟਰਾਂਸਪੋਰਟ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤਖੀ |