01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੜਕ ਸੁਰੱਖਿਆ ਪ੍ਰਦਰਸ਼ਨੀ ਦੌਰਾਨ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 31-01-2026
ਸ੍ਰੀ ਮੁਕਤਸਰ ਸਾਹਿਬ, 30 ਜਨਵਰੀ (ਹਰਮਹਿੰਦਰ ਪਾਲ)-ਸੜਕੀ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਵਿਚ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਸਥਾਨਕ ਮਲੋਟ ਰੋਡ ਮੇਲਾ ਗਰਾਊਾਡ ਵਿਖੇ 10 ਦਿਨਾਂ ਸੜਕ ਸੁਰੱਖਿਆ ਜਾਗਰੂਕਤਾ ਉਪਰ ਪ੍ਰਦਰਸ਼ਨੀ ਬਾਂਸਲ ਜਵੈਲਰ ਦੇ ਸਹਿਯੋਗ ਨਾਲ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਵੱਖ-ਵੱਖ ਜ਼ਿਲਿ੍ਹਆਂ ਤੇ ਪਿੰਡਾਂ ਵਿਚੋਂ ਆਉਣ ਵਾਲੇ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਇਸ਼ਤਿਹਾਰ ਵੰਡ ਕੇ ਕੀਤਾ ਗਿਆ | ਇਹ ਪ੍ਰਦਰਸ਼ਨੀ ਲੀਡ ਏਜੰਸੀ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਅਤੇ ਸਪੈਸ਼ਲ ਡੀ.ਜੀ.ਪੀ. ਪੰਜਾਬ ਸੜਕ ਸੁਰੱਖਿਆ ਦੇ ਸਹਿਯੋਗ ਨਾਲ ਲਗਾਈ ਗਈ | ਜਾਣਕਾਰੀ ਦਿੰਦਿਆਂ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਡਾਕਟਰ ਵਿਜੇ ਬਜਾਜ, ਐਡਵੋਕੇਟ ਅਸ਼ੀਸ਼ ਕੁਮਾਰ ਬਾਂਸਲ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਦੌਰਾਨ ਹਜ਼ਾਰਾਂ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਰਿਫ਼ਲੈਕਟਰ ਮੁਫਤ ਵਿਚ ਵੰਡੇ ਗਏ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਏ.ਆਰ.ਟੀ.ਓ. ਜਸਵਿੰਦਰ ਕੰਬੋਜ ਨੇ ਕਿਹਾ ਕਿ ਜ਼ਿਆਦਾ ਸੜਕੀ ਹਾਦਸੇ 18 ਤੋਂ 35 ਸਾਲ ਦੀ ਉਮਰ ਦੇ ਵਿਚ ਹੁੰਦੇ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਤੇਜ਼ ਰਫ਼ਤਾਰ ਵਿੱਚ ਵਾਹਨ ਨਾ ਚਲਾਨ, ਵਾਹਨ ਚਲਾਉਂਦੇ ਸਮੇਂ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰਨ, ਵਾਹਨ ਚਲਾਉਂਦੇ ਸਮੇਂ ਮੋਬਾਇਲ ਫ਼ੋਨ ਦੀ ਵਰਤੋਂ ਨਾ ਕਰਨ | ਜੇਕਰ ਉਹ ਦੋਪਹੀਆ ਵਾਹਨ ਚਲਾਉਂਦੇ ਹਨ, ਤਾਂ ਹੈਲਮਟ ਦਾ ਪ੍ਰਯੋਗ ਕੀਤਾ ਜਾਵੇ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਖਿਆਂ ਨੂੰ ਸੁਰੱਖਿਅਤ ਵਾਹਨ 'ਤੇ ਸਕੂਲਾਂ ਵਿਚ ਭੇਜਣ | ਇਸ ਦੌਰਾਨ ਦੀਪਾਂਸ਼ੂ ਕੁਮਾਰ, ਦੀਪਾਂਸ਼ੂ ਮੈਨੀ, ਨਵਦੀਪ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੇ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਅਭਿਆਨ ਚਲਾਇਆ ਅਗਲੀ ਖ਼ਬਰ ਝੋਰੜ ਵਿਖੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਤੇ ਹੋਰ ਸਾਮਾਨ ਚੋਰੀ
Ad Position 24