ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)-ਕਾਲਜ ਦੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ 'ਚ ਸਵੇਰੇ 11 ਵਜੇ ਕਾਲਜ ਕੈਂਪਸ 'ਚ ਸਮੂਹ ਸਟਾਫ਼ ਵਲੋਂ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਜਲੀ ਦਿੱਤੀ ਗਈ | ਡਾ. ਸ਼ਾਲਿਨੀ ਗੋਇਲ ਨੇ ਦੇਸ਼ ਦੇ ਸੁਤੰਤਰਤਾ ਸੰਗਰਾਮ 'ਚ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ ਗਿਆ | ਉਪਰੰਤ ਉਨ੍ਹਾਂ ਭਾਰਤ ਸਰਕਾਰ ਦੇ ਉਪਰਾਲੇ ਬਾਰੇ ਜਾਣਕਾਰੀ ਦਿੱਤੀ ਗਈ |