01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਸਪੀਕਰ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 31-01-2026
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਅਹਿਮ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਪੰਜਾਬ ਗੁਰਨਾਮ ਸਿੰਘ ਵਿਰਕ ਤੇ ਸੂਬਾ ਜਨਰਲ ਸਕੱਤਰ ਪੰਜਾਬ ਤਰਸੇਮ ਭੱਠਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਮੁਲਾਜ਼ਮ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਸੰਬੰਧੀ ਕਈ ਅਹਿਮ ਤੇ ਦੂਰਗਾਮੀ ਫ਼ੈਸਲੇ ਲਏ ਗਏ | ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਨੇ ਦੱਸਿਆ ਕਿ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 27 ਜਨਵਰੀ ਤੋਂ 4 ਫ਼ਰਵਰੀ 2026 ਤੱਕ ਜ਼ਿਲ੍ਹਾ ਲੀਡਰਸ਼ਿਪ ਵਲੋਂ ਆਪਣੇ-ਆਪਣੇ ਜ਼ਿਲਿ੍ਹਆਂ ਦੇ ਸਮੂਹ ਐਮ. ਐਲ. ਏਜ਼ ਤੇ ਐਮ. ਪੀਜ਼ ਨੂੰ ਵਿਆਪਕ ਰੋਸ ਦੇ ਚਿਤਾਵਨੀ ਪੱਤਰ ਸਮੇਤ ਮੰਗ ਪੱਤਰ ਸੌਂਪੇ ਜਾਣਗੇ | ਇਸ ਦੇ ਨਾਲ-ਨਾਲ ਸੂਬਾ ਲੀਡਰਸ਼ਿਪ ਵਲੋਂ ਹਰ ਰਾਜਨੀਤਿਕ ਪਾਰਟੀ ਦੇ ਸੂਬਾਈ ਪ੍ਰਧਾਨਾਂ ਤੇ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਪੱਤਰ ਜਾਰੀ ਕੀਤਾ ਜਾਵੇਗਾ | 5 ਤੇ 6 ਫਰਵਰੀ 2026 ਨੂੰ ਜ਼ਿਲ੍ਹਾ ਪੱਧਰ 'ਤੇ ਹਰ ਵਿਭਾਗ ਦੇ ਕਲੈਰੀਕਲ ਕਰਮਚਾਰੀ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਆਪਣੇ ਰੋਸ ਦਾ ਇਜ਼ਹਾਰ ਕਰਨਗੇ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਇਸ ਤੋਂ ਇਲਾਵਾ 7 ਫ਼ਰਵਰੀ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ 'ਚ ਅਗਲੇ ਸੰਘਰਸ਼ੀ ਐਕਸ਼ਨ ਪ੍ਰੋਗਰਾਮ ਤੈਅ ਕੀਤੇ ਜਾਣਗੇ | ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੀ ਗਈ ਵਾਅਦਾ ਖ਼ਿਲਾਫ਼ੀ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਭਰੋਸਿਆਂ ਨੂੰ ਪੂਰਾ ਨਾ ਕਰਨ ਸੰਬੰਧੀ ਤੱਥਾਂ ਨੂੰ ਦਰਸਾਉਂਦਾ ਸਾਲ 2026-ਮੁਲਾਜ਼ਮਾਂ ਦੇ ਰੋਸ ਵਰ੍ਹੇ ਦਾ ਕੈਲੰਡਰ ਤਿਆਰ ਕਰ ਕੇ ਰਿਲੀਜ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ 9 ਮਾਰਚ ਨੂੰ ਆਪਣੇ ਇਤਿਹਾਸਿਕ ਦਿਹਾੜੇ ਨੂੰ ਵੱਡੇ ਪੱਧਰ 'ਤੇ ਜਲੰਧਰ ਵਿਖੇ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ | ਇਸ ਮੌਕੇ ਬਖਸ਼ੀਸ਼ ਸਿੰਘ ਜਰਨਲ ਸਕੱਤਰ, ਮਨਦੀਪ ਸਿੰਘ ਗਿੱਲ ਪ੍ਰਧਾਨ ਡਰੇਨੇਜ ਡਿਪਾਰਟਮੈਂਟ, ਸੇਵਕ ਸਿੰਘ ਪ੍ਰਧਾਨ ਡੀਸੀ ਆਫਿਸ, ਜਸਵਿੰਦਰ ਸਿੰਘ ਘੋਲੀਆ ਪ੍ਰਧਾਨ ਐਗਰੀਕਲਚਰ ਡਿਪਾਰਮੈਂਟ, ਰਜਵੰਤ ਸਿੰਘ ਗਿੱਲ ਕਮਿਸ਼ਨਰ ਆਫੀਸ, ਗੁਰਪ੍ਰੀਤ ਸਿੰਘ ਡਰੇਨੇਜ ਡਿਪਾਰਟਮੈਂਟ, ਰਵੀ ਇੰਦਰ ਸਿੰਘ ਘਾਲੀ, ਸੀਨੀਅਰ ਮੀਤ ਪ੍ਰਧਾਨ, ਸਰਬਜੀਤ ਸਿੰਘ ਵਿੱਤ ਸਕੱਤਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਦਾ ਖ਼ੇਡ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐੱਸ. ਬੀ. ਆਰ. ਐੱਸ. ਕਾਲਜ 'ਚ 77ਵਾਂ ਗਣਤੰਤਰ ਦਿਵਸ ਮਨਾਇਆ
Ad Position 24