ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖ਼ੇਡ ਮੇਲੇ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਹ ਮੁਕਾਬਲੇ ਮੇਰਾ ਯੁਵਾ ਭਾਰਤ ਫ਼ਰੀਦਕੋਟ ਵਲੋਂ ਕਰਵਾਏ ਗਏ, ਜਿਸ 'ਚ ਭਾਗ ਲੈਂਦਿਆਂ ਵਿਦਿਆਰਥੀਆਂ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਅਤੇ ਇਲਾਕੇ ਦਾ ਮਾਣ ਵਧਾਇਆ | ਖ਼ੇਡ ਮੁਕਾਬਲਿਆਂ 'ਚ ਨਿਹਾਰਿਕਾ (ਬੀ. ਕਾਮ ਫਾਈਨਲ) ਨੇ ਡਿਸਕਸ ਥਰੋ ਵਿਚ ਪਹਿਲਾ, ਸਿਮਰਦੀਪ (ਬੀ. ਏ. ਪਹਿਲਾ) ਨੇ ਡਿਸਕਸ ਥਰੋ ਵਿਚ ਦੂਜਾ ਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸ਼ਾ ਗਰਗ (ਬੀ. ਏ. ਪਹਿਲਾ) ਨੇ ਡਿਸਕਸ ਅਤੇ ਸ਼ਾਟਪੁੱਟ 'ਚ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ | ਇਸੇ ਤਰ੍ਹਾਂ ਲਕਸ਼ਮੀ (ਬੀ. ਏ. ਦੂਜਾ) ਨੇ ਲੌਗ ਜੰਪ ਤੇ 100 ਮੀਟਰ ਦੌੜ 'ਚ ਪਹਿਲਾ ਸਥਾਨ ਹਾਸਿਲ ਕੀਤਾ | ਸ਼ਿਵਾਨੀ (ਬੀ. ਏ. ਦੂਜਾ) ਨੇ 400 ਮੀਟਰ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਪ੍ਰਵੀਨ (ਬੀ. ਏ. ਪਹਿਲਾ) ਨੇ ਸ਼ਾਟਪੁੱਟ 'ਚ ਦੂਜਾ ਸਥਾਨ ਹਾਸਿਲ ਕੀਤਾ | ਮੋਹਿਤ (ਬੀ. ਏ. ਦੂਜਾ) ਨੇ ਸ਼ਾਟਪੁੱਟ 'ਚ ਪਹਿਲਾ ਸਥਾਨ ਹਾਸਿਲ ਕੀਤਾ | ਖੁਸ਼ਹਾਲ (ਬੀ. ਕਾਮ ਪਹਿਲਾ) ਨੇ ਸ਼ਾਟਪੁੱਟ 'ਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਜਸਦੀਪ (ਬੀ. ਏ. ਤੀਜਾ) ਨੇ ਲੌਗ ਜੰਪ 'ਚ ਦੂਜਾ ਸਥਾਨ ਹਾਸਿਲ ਕੀਤਾ | ਕਾਲਜ ਇੰਚਾਰਜ ਡਾ. ਸਮਰਾਟ ਖੰਨਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਖੁਸ਼ੀ ਜਿਤਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਭਵਿੱਖ 'ਚ ਵੱਡੇ ਪੱਧਰ 'ਤੇ ਕਾਮਯਾਬੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਨੀਅਰ ਫੈਕਲਟੀ ਮੈਂਬਰਾਨ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ, ਡਾ. ਸੁਭਾਸ਼ ਚੰਦਰ ਅਤੇ ਸਰੀਰਕ ਸਿੱਖਿਆ ਅਧਿਆਪਕ ਡਾ. ਨਵਪ੍ਰੀਤ ਸੰਧੂ ਨੇ ਵੀ ਵਿਦਿਆਰਥੀਆਂ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ |