ਗਿੱਦੜਬਾਹਾ, 30 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਮਨੀਸ਼ਾ ਗੁਪਤਾ ਦੀ ਪ੍ਰੇਰਨਾ ਸਦਕਾ ਸ੍ਰੀ ਰਾਮ ਕਿ੍ਪਾ ਚੈਰੀਟੇਬਲ ਟਰੱਸਟ ਵਲੋਂ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮਨੀਸ਼ਾ ਗੁਪਸ਼ਾ ਨੇ ਦੱਸਿਆ ਕਿ ਸ੍ਰੀ ਰਾਮ ਕਿ੍ਪਾ ਚੈਰੀਟੇਬਲ ਟਰੱਸਟ ਵਲੋਂ ਸਮਾਜਿਕ ਭਲਾਈ ਦੇ ਉਦੇਸ਼ ਨਾਲ ਸਕੂਲ ਦੇ 20 ਬੱਚਿਆਂ ਨੂੰ ਇਹ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ ਹਨ | ਉਨ੍ਹਾਂ ਵਲੋਂ ਇਸ ਨੇਕ ਕਾਰਜ ਲਈ ਟਰੱਸਟ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਨੀਲ ਕੁਮਾਰ ਸ਼ਰਮਾ, ਰੇਣੂ ਸ਼ਰਮਾ, ਨਵਜੋਤ ਸਿੰਘ ਤੇ ਪਾਰੁਲ ਸ਼ਰਮਾ ਤੋਂ ਇਲਾਵਾ ਸਕੂਲ ਦਾ ਸਟਾਫ਼ ਹਾਜ਼ਰ ਸੀ |