31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਰਕਾਰੀ ਕਾਲਜ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 31-01-2026
ਸ੍ਰੀ ਮੁਕਤਸਰ ਸਾਹਿਬ, 30 ਜਨਵਰੀ (ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਮੰਜੂ ਕਪੂਰ ਦੀ ਅਗਵਾਈ ਅਤੇ ਵਾਇਸ ਪਿ੍ੰਸੀਪਲ ਡਾ. ਹਰਦਵਿੰਦਰ ਬਰਾੜ ਦੇ ਯਤਨਾਂ ਸਦਕਾ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਅਤੇ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਦੇ ਸਾਂਝੇ ਸਹਿਯੋਗ ਨਾਲ 'ਮੇਰਾ ਭਾਰਤ ਮੇਰਾ ਵੋਟ' ਵਿਸ਼ੇ ਅਧੀਨ ਵੋਟਰ ਦਿਵਸ ਨੂੰ ਸਮਰਮਿਤ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋ. ਦੀਪਇੰਦਰ ਸਿੰਘ ਦੁਆਰਾ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਗਿਆ | ਮੇਰਾ ਯੁਵਾ ਭਾਰਤ ਦੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨਾਲ ਵੋਟ ਪਾਉਣ ਤੇ ਇਸ ਦੀ ਵਰਤੋਂ ਦਾ ਪ੍ਰਣ ਲਿਆ | ਇਸ ਮੌਕੇ ਪਿ੍ੰਸੀਪਲ ਮੰਜੂ ਕਪੂਰ ਦੁਆਰਾ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਇਸ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ ਤਾਂ ਜੋ ਪੜ੍ਹੇ-ਲਿਖੇ, ਇਮਾਨਦਾਰ ਅਤੇ ਮਿਹਨਤੀ ਪ੍ਰਤੀਨਿਧਾਂ ਦੀ ਚੋਣ ਕਰਕੇ ਵਰਗ ਨੌਜਵਾਨ ਦੇਸ਼ ਦੇ ਵਿਕਾਸ ਵਿਚ ਆਪਣਾ ਬਣਦਾ ਫ਼ਰਜ਼ ਨਿਭਾਉਣ | ਇਸ ਮੌਕੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਨਵੀਂ ਵੋਟ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅਖ਼ੀਰ ਵਿਚ ਡਾ. ਹਰਦਵਿੰਦਰ ਸਿੰਘ ਬਰਾੜ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਐੱਨ.ਐੱਸ.ਐੱਸ. ਇੰਚਾਰਜ ਪ੍ਰੋ. ਕੰਵਰਜੀਤ ਸਿੰਘ ਬਰਾੜ, ਪ੍ਰੋ. ਹਰਮੀਤ ਕੌਰ, ਪ੍ਰੋ. ਜਸਰਕਨ ਸਿੰਘ, ਰਾਜਵਿੰਦਰ ਸਿੰਘ, ਗੁਰਕਪਾਲ ਸਿੰਘ ਲੱਕੀ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਾਇਕੀ ਮੁਕਾਬਲੇ 'ਚ ਨਜ਼ਮ ਖੁਰਾਣਾ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਮਲੋਟ ਵਿਖੇ 'ਯੁਵਾ ਆਪਦਾ ਮਿੱਤਰ' ਵਲੰਟੀਅਰਾਂ ਦੀ ਸਿਖਲਾਈ ਲਈ ਕੈਂਪ ਜਾਰੀ
Ad Position 24