08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੂੰ ਸਦਮਾ- ਪਿਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 01-02-2026
ਸ੍ਰੀ ਮੁਕਤਸਰ ਸਾਹਿਬ, 31 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਨੂਰਪੁਰੀਆ (60) ਵਾਸੀ ਪਿੰਡ ਕੋਲਿਆਂਵਾਲੀ ਸੜਕ ਹਾਦਸੇ ਵਿਚ ਜ਼ਖ਼ਮੀ ਹੋਣ ਮਗਰੋਂ ਇਲਾਜ ਦਰਮਿਆਨ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਸ ਦੁੱਖ ਦੀ ਘੜੀ ਵਿਚ ਭਾਈ ਨਿਰਮਲਜੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ | ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਦਰਸ਼ਨ ਸਿੰਘ ਨੂਰਪੁਰੀਆ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 3 ਫ਼ਰਵਰੀ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸੁਖ ਸਾਗਰ ਸਾਹਿਬ ਪਿੰਡ ਕੋਲਿਆਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਨਵਦੀਪ ਸਿੰਘ ਬੱਬੂ ਬਰਾੜ ਨੇ ਹਾਕੀ ਖਿਡਾਰੀਆਂ ਨਾਲ ਕੀਤੀ ਜਾਣ ਪਛਾਣ ਅਗਲੀ ਖ਼ਬਰ ਮਿਲੇਨੀਅਮ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰੇਗਾ- ਚੇਅਰਮੈਨ ਵਾਸ਼ੂ ਸ਼ਰਮਾ
Ad Position 24