18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੈਅੰਤੀ ਮੌਕੇ ਸੁਖਬੀਰ ਸਿੰਘ ਬਾਦਲ ਮਲੋਟ ਪੁੱਜੇ

Ad Position 21
No active advertisement
ਅਜੀਤ ਡੈਸਕ 02-02-2026
ਮਲੋਟ, 1 ਫ਼ਰਵਰੀ (ਪਾਟਿਲ)-ਅੱਜ ਗੁਰੂ ਰਵਿਦਾਸ ਜੈਅੰਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਲੋਟ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਗੁਰੂ ਰਵਿਦਾਸ ਮੰਦਰ ਵਿਖੇ ਪਹੁੰਚ ਕੇ ਗੁਰੂ ਰਵਿਦਾਸ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਇਸ ਮੌਕੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਅਨੁਸਾਰ ਜ਼ਿੰਦਗੀ ਵਿਚ ਵਿਚਰਨ ਲਈ ਵਿਚਾਰਾਂ ਕੀਤੀਆਂ | ਸ. ਬਾਦਲ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ 'ਚੋਂ ਊਚ ਨੀਚ ਨੂੰ ਖ਼ਤਮ ਕਰ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ | ਇਸ ਮੌਕੇ ਮੰਦਰ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਨੂੰ ਵੀ ਮੰਦਿਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕਾਲੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਗੁਰੂ ਰਵਿਦਾਸ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਵੀਨ ਭੀਮਰੋਟੀਆ, ਵਾਈਸ ਪ੍ਰਧਾਨ ਰਾਜਾ ਰਾਮ ਦੇਵਤਾਲ, ਸੈਕਟਰੀ ਸੰਜੀਵ ਖੋੜੇਵਾਲ (ਸੰਜੇ), ਖਜ਼ਾਨਚੀ ਸੁਭਾਸ਼ ਕੁਮਾਰ ਚੰਦੋਵਾਲੀਆ, ਭਵਨ ਇੰਚਾਰਜ ਰਾਮ ਕੁਮਾਰ ਪਰਵਲ ਅਤੇ ਲਾਇਬ੍ਰੇਰੀ ਇੰਚਾਰਜ ਰਾਜ ਕੁਮਾਰ ਗੋਬਿੰਦਗੜੀਆ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਕਾਬੂ
Ad Position 24