18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ

Ad Position 21
No active advertisement
ਅਜੀਤ ਡੈਸਕ 02-02-2026

• 2 ਵੱਖ-ਵੱਖ ਮੁਕੱਦਮਿਆਂ 'ਚ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
ਮਲੋਟ, 1 ਫ਼ਰਵਰੀ (ਪਾਟਿਲ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਆਈ.ਪੀ.ਐਸ. ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਲੜੀ ਤਹਿਤ 2 ਵੱਖ-ਵੱਖ ਮੁਕੱਦਮੇ ਦਰਜ ਕਰਕੇ 400 ਗ੍ਰਾਮ ਹੈਰੋਇਨ ਅਤੇ 9000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਇਨ੍ਹਾਂ ਮੁਕੱਦਮਿਆਂ ਵਿਚ 4 ਦੋਸ਼ੀਆਂ ਨੂੰ ਨਾਮਜ਼ਦ ਕਰਕੇ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਪੁਲਿਸ ਨੂੰ ਸਫ਼ਲਤਾ ਮਿਲੀ ਹੈ | ਸੀ.ਆਈ.ਏ ਮਲੋਟ ਇੰਚਾਰਜ ਸਬ ਇੰਸਪੈਕਟਰ ਜਗਸੀਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸੰਬੰਧ 'ਚ ਸਰਵਿਸ ਰੋਡ, ਨੇੜੇ ਦਵਿੰਦਰਾ ਰੋਡ ਵਾਲਾ ਮੋੜ, ਸ਼ਹਿਰ ਮਲੋਟ ਵਿਖੇ ਮੌਜੂਦ ਸੀ | ਇਸ ਦੌਰਾਨ ਮੁਖ਼ਬਰ ਖ਼ਾਸ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਰੇਡ ਕੀਤੀ ਗਈ, ਜਿਸ ਦੌਰਾਨ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਸੰਬੰਧ 'ਚ 2 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਇਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਤਰ੍ਹਾਂ ਪੁਲਿਸ ਪਾਰਟੀ ਵਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਦਾਣਾ ਮੰਡੀ ਭਲਾਈਆਣਾ ਵਿਖੇ ਸ਼ੈੱਡ ਹੇਠਾਂ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਬੈਠੇ ਹੋਏ ਦਿਖਾਈ ਦਿੱਤੇ | ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੇ ਨਾਂਅ ਉਤਮ ਸਿੰਘ ਅਤੇ ਹਰਜਿੰਦਰ ਸਿੰਘ ਦੱਸਿਆ | ਜਦ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 9000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੀ ਵਰਦੀ 'ਚ ਵਿਅਕਤੀ ਤੋਂ ਠੱਗੇ 7 ਲੱਖ ਰੁਪਏ ਅਗਲੀ ਖ਼ਬਰ ਗੁਰੂ ਰਵਿਦਾਸ ਜੈਅੰਤੀ ਮੌਕੇ ਸੁਖਬੀਰ ਸਿੰਘ ਬਾਦਲ ਮਲੋਟ ਪੁੱਜੇ
Ad Position 24