18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

'ਗੈਂਗਸਟਰਾਂ 'ਤੇ ਵਾਰ' ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਅੱਡਿਆਂ 'ਤੇ ਚੈਕਿੰਗ

Ad Position 21
No active advertisement
ਅਜੀਤ ਡੈਸਕ 02-02-2026
ਸ੍ਰੀ ਮੁਕਤਸਰ ਸਾਹਿਬ, 1 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਚਲਾਈ ਜਾ ਰਹੀ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਤਹਿਤ ਅਭਿਮਨਿਊ ਰਾਣਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ' ਜ਼ਿਲ੍ਹੇ ਭਰ ਦੇ ਬੱਸ ਅੱਡਿਆਂ 'ਤੇ ਵਿਸ਼ੇਸ਼ ਸਰਚ ਆਪ੍ਰਰੇਸ਼ਨ ਚਲਾਇਆ ਗਿਆ | ਇਹ ਵਿਸ਼ੇਸ਼ ਸਰਚ ਅਭਿਆਨ ਅਭਿਮਨਿਊ ਰਾਣਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਸਥਿਤ ਬੱਸ ਅੱਡਿਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਚਲਾਇਆ ਗਿਆ | ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਨਵੀਨਪਾਲ ਸਿੰਘ ਸਿੰਘ ਡੀ.ਐਸ.ਪੀ. (ਮਲੋਟ), ਅਰੁਣ ਮੁੰਡਨ ਡੀ.ਐਸ.ਪੀ. (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀ.ਐਸ.ਪੀ. (ਲੰਬੀ) ਵਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਵੀਜ਼ਨ ਦੇ ਬੱਸ ਅੱਡਿਆਂ 'ਤੇ ਵਿਸਥਾਰ ਸਰਚ ਆਪ੍ਰੇਸ਼ਨ ਕੀਤਾ ਗਿਆ | ਇਸ ਵਿਸ਼ੇਸ਼ ਸਰਚ ਅਭਿਆਨ ਵਿਚ 220 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ | ਬੱਸ ਸਟੈਂਡਾਂ 'ਤੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ | ਪੀ.ਏ.ਆਈ.ਐਸ. ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ | ਵਾਹਨ ਐਪ ਰਾਹੀਂ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ | ਐਂਟੀ-ਸਾਬੋਟਾਜ਼ ਟੀਮਾਂ ਵਲੋਂ ਬੱਸ ਸਟੈਂਡ, ਵੇਟਿੰਗ ਹਾਲ, ਪਾਰਕਿੰਗ ਦੇ ਆਲੇ-ਦੁਆਲੇ ਇਲਾਕਿਆਂ ਦੀ ਸੰਘਣੀ ਤਲਾਸ਼ੀ ਕੀਤੀ ਗਈ | ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ | ਐਸ.ਐਸ.ਪੀ. ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਸਰਚ ਆਪ੍ਰੇਸ਼ਨ ਨਿਯਮਤ ਤੌਰ 'ਤੇ ਜਾਰੀ ਰਹਿਣਗੇ ਤਾਂ ਜੋ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ | ਉਨ੍ਹਾਂ ਕਿਹਾ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਭੀੜਭਾੜ ਵਾਲੀਆਂ ਥਾਵਾਂ 'ਤੇ ਪੁਲਿਸ ਦੀ ਮੌਜੂਦਗੀ ਨਾਲ ਅਪਰਾਧਿਕ ਤੱਤਾਂ ਵਿਚ ਡਰ ਪੈਦਾ ਹੁੰਦਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਟੀਮਾਂ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਲਗਾਤਾਰ 24 ਘੰਟੇ ਡਿਊਟੀ ਨਿਭਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਯੋਗਾ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24