ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸਥਾਨਕ ਕੱਚਾ ਥਾਂਦੇਵਾਲਾ ਰੋਡ 'ਤੇ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਭਗਤ ਰਵਿਦਾਸ ਜੀ ਅਤੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪਾਠ ਕੀਤਾ ਗਿਆ | ਭਵਨ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਬਾਵਾ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਟਾਂਕ ਕਸ਼ੱਤਰੀ ਸਭਾ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਅਤੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਭਾ ਵਲੋਂ ਸਮਾਗਮ ਦੇ ਮੁੱਖ ਪ੍ਰਬੰਧਕ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸਭਾ ਦੇ ਪ੍ਰਧਾਨ ਤੋਂ ਇਲਾਵਾ ਸਕੱਤਰ ਸੁਖਦਰਸ਼ਨ ਸਿੰਘ ਤੱਗੜ, ਖਜ਼ਾਨਚੀ ਦਰਸ਼ਨ ਸਿੰਘ ਮੱਲਣ, ਸੀਨੀਅਰ ਮੀਤ ਪ੍ਰਧਾਨ ਨੱਥਾ ਸਿੰਘ ਢਿੱਲੋਂ, ਦਰਬਾਰ ਕਮੇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਪੁਰਬਾ, ਦਰਸ਼ਨ ਸਿੰਘ ਚੱਕਵਾਲੇ, ਹਰਵਿੰਦਰ ਸਿੰਘ ਤੱਗੜ, ਮਲਕੀਤ ਸਿੰਘ ਖ਼ਾਲਸਾ, ਰਛਪਾਲ ਸਿੰਘ ਟੀਟਾ, ਰਜਿੰਦਰ ਸਿੰਘ ਭਾਰਤੀ, ਜਗਜੀਤ ਸਿੰਘ ਫ਼ੌਜੀ, ਗੁਰਮੀਤ ਸਿੰਘ ਪੁਰਬਾ, ਤਰਸੇਮ ਸਿੰਘ ਤੱਗੜ, ਮਨਜੀਤ ਸਿੰਘ ਰੱਖਰਾ, ਅੰਗਰੇਜ਼ ਸਿੰਘ ਤੱਗੜ, ਮਾਸਟਰ ਅਵਤਾਰ ਸਿੰਘ ਪੁਰਬਾ, ਗੁਰਪਾਲ ਸਿੰਘ ਪੁਰਬਾ, ਸਵਰਨਜੀਤ ਸਿੰਘ ਪੁਰਬਾ, ਪਵਨਦੀਪ ਕੌਰ, ਰਮਨਦੀਪ ਕੌਰ, ਸੁਰਜੀਤ ਕੌਰ, ਪਰਵਿੰਦਰ ਕੌਰ, ਕਰਮਜੀਤ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ, ਦਵਿੰਦਰ ਕੌਰ, ਰਿੰਕੂ, ਸਨੀਤਾ, ਰਵਨੀਤ ਕੌਰ, ਖੁਸ਼ਪ੍ਰੀਤ ਕੌਰ, ਜੱਸੂ ਅਤੇ ਪਰੀ ਮੌਜੂਦ ਸਨ |