ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਅਤੇ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਸਰਮਾਏਦਾਰ ਪੱਖੀ ਦੱਸਦਿਆਂ ਕਿਹਾ ਕਿ ਇਹ ਬਜਟ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰਾਂ ਦੇ ਪੱਖ ਵਿਚ ਨਹੀਂ ਹੈ | ਇਸ ਬਜਟ ਨੇ ਕਿਰਤੀ ਲੋਕਾਂ, ਮੱਧ ਵਰਗ ਅਤੇ ਮਜ਼ਦੂਰ ਜਮਾਤ ਨੂੰ ਵੀ ਨਿਰਾਸ਼ ਕੀਤਾ ਹੈ | ਜੋ ਇਨ੍ਹਾਂ ਲੋਕਾਂ ਨੂੰ ਬਜਟ ਤੋਂ ਆਸਾਂ ਸਨ, ਉਸ ਨੂੰ ਬੂਰ ਨਹੀਂ ਪਿਆ | ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਉਕਤ ਜਮਾਤ ਨੂੰ ਸਹੂਲਤਾਂ ਦੇਣ ਲਈ ਬਜਟ ਵਿਚ ਵਾਧਾ ਕਰੇ |