07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਤਿਹਾਸਕ ਪਹਿਲ- ਵਿਧਾਇਕ • ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਆਮ ਨਾਗਰਿਕਾਂ ਲਈ ਸਿਹਤ ਸੁਰੱਖਿਆ ਦੀ ਮਜ਼ਬੂਤ ਢਾਲ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਮਾਨ ਸਿੰਘ ਵਾਲਾ ਵਿਖੇ ਲਗਾਏ ਗਏ ਸਿਹਤ ਬੀਮਾ ਕੈਂਪ ਦੌਰਾਨ ਕੀਤਾ | ਇਹ ਕੈਂਪ ਚੇਅਰਮੈਨ ਮਾਰਕੀਟ ਕਮੇਟੀ ਰਜਿੰਦਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਲਗਾਇਆ ਗਿਆ, ਜਿੱਥੇ ਵਿਧਾਇਕ ਕਾਕਾ ਬਰਾੜ ਨੇ ਖ਼ੁਦ ਮੌਜੂਦ ਰਹਿ ਕੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਹੱਥੀਂ ਸੌਂਪੇ | ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਅਧੀਨ ਹਰ ਵਰਗ ਦੇ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਚਿੰਤਾ ਦੇ ਉਚ-ਸਤਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਨਿਸ਼ਾਨਾ ਰੱਖਿਆ ਗਿਆ ਹੈ | ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨੀਤੀ ਸਾਫ਼ ਹੈ ਕਿ ਕੋਈ ਵੀ ਨਾਗਰਿਕ ਸਿਰਫ਼ ਆਰਥਿਕ ਕਮਜ਼ੋਰੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ | ਇਹ ਯੋਜਨਾ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਕੇ ਸਮਾਜਿਕ ਨਿਆਂ ਨੂੰ ਅਸਲ ਅਰਥਾਂ ਵਿਚ ਅਮਲ 'ਚ ਲਿਆਉਂਦੀ ਹੈ | ਇਸ ਮੌਕੇ ਤਰਸੇਮ ਸਿੰਘ ਗਿੱਲ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੈਂਬਰ, ਇੰਦਰਜੀਤ ਸਿੰਘ ਮੈਂਬਰ, ਸ਼ਮਸ਼ੇਰ ਸਿੰਘ ਮੈਂਬਰ, ਹਰਨੇਕ ਸਿੰਘ ਪੁੰਨੀ, ਪਿ੍ਤਪਾਲ ਸਿੰਘ, ਹਰਬੰਸ ਸਿੰਘ ਮੈਂਬਰ ਬਲਾਕ ਸੰਮਤੀ, ਸੁਰਜੀਤ ਸਿੰਘ, ਗੁਰਰਾਜ ਸਿੰਘ ਬੁੱਟਰ, ਸਹਿਜਪ੍ਰੀਤ ਸਿੰਘ ਬਰਾੜ, ਜਤਿੰਦਰ ਮਹੰਤ, ਰਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ (ਕੰਨਿਆ) ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ • ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਹੋਏ ਸ਼ਾਮਿਲ ਅਗਲੀ ਖ਼ਬਰ ਕੇਂਦਰ ਸਰਕਾਰ ਦਾ ਬਜਟ ਸਰਮਾਏਦਾਰ ਪੱਖੀ- ਮੱਲਣ
Ad Position 24