ਡੱਬਵਾਲੀ, 3 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 5 ਫ਼ਰਵਰੀ 2026 ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ (ਗੁਰੂ ਅਸਥਾਨ) ਡੱਬਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ | ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿਚ ਭਾਈ ਬੇਅੰਤ ਸਿੰਘ ਦੇ ਜਥੇ ਵਲੋਂ ਰੂਹਾਨੀ ਕੀਰਤਨ ਜ਼ਰੀਏ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਵੀ ਉਚੇਚੇ ਹਾਜ਼ਰੀ ਭਰਨਗੇ |