07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਿਵਲ ਸਰਜਨ ਵਲੋਂ ਹੈਲਥ ਸੁਪਰਵਾਈਜ਼ਰ ਮੇਲ ਅਤੇ ਲੈਬ ਟੈਕਨੀਸ਼ੀਅਨਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਜ਼ਿਲ੍ਹੇ ਅਧੀਨ ਕੰਮ ਕਰਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਡਾ. ਸੁਨੀਲ ਬਾਂਸਲ ਵਲੋਂ ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਪ੍ਰੋਗਰਾਮ, ਆਈ.ਡੀ.ਐੱਸ.ਪੀ. ਅਤੇ ਹੋਰ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਉਨ੍ਹਾਂ ਫ਼ੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਡੇਂਗੂ, ਮਲੇਰੀਆ ਦੇ ਸੀਜ਼ਨ ਦੇ ਮੱਦੇਨਜ਼ਰ ਹੁਣ ਤੋਂ ਹੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣ, ਤਾਂ ਜੋ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ | ਇਸ ਸਮੇਂ ਉਨ੍ਹਾਂ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਚਲਾਨ/ਜੁਰਮਾਨਾ ਕਰਨ ਦੀਆਂ ਹਦਾਇਤਾਂ ਜਾਰੀਆਂ ਕੀਤੀਆਂ ਤੰਬਾਕੂ ਦੇ ਬੁਰੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ | ਇਸ ਮੌਕੇ ਡਾ. ਹਰਕੀਰਤਨ ਸਿੰਘ ਨੇ ਆਈ.ਡੀ.ਐੱਸ.ਪੀ. ਅਤੇ ਐੱਨ.ਵੀ.ਬੀ.ਡੀ.ਸੀ. ਪ੍ਰੋਗਰਾਮ ਦੀਆਂ ਆਨਲਾਈਨ ਰਿਪੋਰਟਾਂ ਸਮੇਂ ਸਿਰ ਸਬਮਿਟ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਆਪਣੇ ਏਰੀਏ ਵਿਚ ਬਿਮਾਰੀਆਂ ਦੇ ਸਰਵੀਲੈਂਸ ਲਗਾਤਾਰ ਕਰਦੇ ਰਹਿਣ ਲਈ ਕਿਹਾ | ਉਨ੍ਹਾਂ ਕਿਹਾ ਕਿ ਨੇ ਬੁਖ਼ਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਇਡਾਂ ਸਹੀ ਤਰੀਕੇ ਨਾਲ ਬਣਾਈਆਂ ਜਾਣ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ, ਇਸ ਲਈ ਬੁਖ਼ਾਰ ਹੋਣ 'ਤੇ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿਚ ਆਪਣਾ ਮਲੇਰੀਆ ਦਾ ਟੈੱਸਟ ਜ਼ਰੂਰ ਕਰਵਾਇਆ ਜਾਵੇ | ਉਨ੍ਹਾਂ ਮੌਜੂਦਾ ਸਟਾਫ਼ ਨੂੰ ਟੀਚੇ ਮੁਤਾਬਕ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕਰਨ ਲਈ ਕਿਹਾ | ਇਸ ਮੌਕੇ ਵਿਨੋਦ ਕੁਮਾਰ ਏ.ਐੱਮ.ਓ., ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਪਵਿੱਤਰ ਸਿੰਘ ਐੱਮ.ਐੱਲ.ਟੀ ਅਤੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਅਤੇ ਲੈਬ ਟੈਕਨੀਸ਼ੀਅਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਕਾਰ ਸਮੇਤ ਨਹਿਰ 'ਚ ਡਿਗਿਆ • ਗੋਤਾਖੋਰਾਂ ਵਲੋਂ ਭਾਲ ਜਾਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਈ ਭਾਗੋ ਦੇ ਬੁੱਤ ਦਾ ਕੀਤਾ ਉਦਘਾਟਨ
Ad Position 24