07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 04-02-2026
ਕਿਸ਼ਨਪੁਰਾ ਕਲਾਂ, 3 ਫਰਵਰੀ (ਅਮੋਲਕ ਸਿੰਘ ਕਲਸੀ)- ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਉਂਦੀ ਰਹਿੰਦੀ ਹੈ, ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਭ ਤੋਂ ਸਕੂਲ ਦੇ ਚੇਅਰਮੈਨ, ਮੈਨੇਜਮੈਂਟ ਮੈਂਬਰ ਅਤੇ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਦੁਆਰਾ ਰੀਬਨ ਕੱਟ ਕੇ ਇਸ ਪਾਰਟੀ ਦਾ ਆਗਾਜ਼ ਕੀਤਾ ਗਿਆ | ਉਸ ਤੋਂ ਬਾਅਦ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਵਲੋਂ ਆਪਣੇ ਸੀਨੀਅਰ ਲਈ ਭਾਸ਼ਣ ਦਿੱਤਾ ਗਿਆ | ਉਪਰੰਤ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਬੜੀ ਹੀ ਖੂਬਸੂਰਤ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਮੂਹ ਅਧਿਆਪਕਾਂ ਤੇ ਉਨ੍ਹਾਂ ਦੀ ਪ੍ਰਸਨੈਲਟੀ ਮੁਤਾਬਿਕ ਕੁਮੈਂਟ ਕਰਕੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇਂ ਗਾਣੇ, ਡਾਂਸ, ਗਿੱਧਾ, ਭੰਗੜਾ ਅਤੇ ਹੋਰ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜੋ ਅਧਿਆਪਕਾਂ ਨੇ ਬਿਨਾਂ ਕਿਸੇ ਝਿਜਕ ਤੋਂ ਬੜੀ ਹੀ ਖੂਬਸੂਰਤੀ ਨਾਲ ਕੀਤੀਆਂ | ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਦੀ ਪ੍ਰਫਾਰਮੈਂਸ 'ਤੇ ਵਧਾਈਆਂ ਦਿੱਤੀਆਂ | ਉਨ੍ਹਾਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਅਤੇ ਜ਼ਿੰਦਗੀ ਵਿਚ ਤਰੱਕੀਆਂ ਕਰਦੇ ਰਹਿਣ ਲਈ ਕਾਮਨਾ ਕੀਤੀ | ਇਸ ਮੌਕੇ ਸਮੂਹ ਮੈਨੇਜਮੈਂਟ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰੈਜੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਮੈਨੇਜਰ ਗਗਨਦੀਪ
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਸੀ. ਬੀ. ਐੱਸ. ਈ. ਅਧਿਆਪਕ ਟ੍ਰੇਨਿੰਗ ਪ੍ਰੋਗਰਾਮ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਵਿਖੇ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਸ਼ੁਰੂ <br/>
Ad Position 24